ਖੰਨਾ (ਵਿਪਨ ਬੀਜਾ) : ਖੰਨਾ ਦੇ ਸਿਟੀ ਸੈਂਟਰ ਵਿਚ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਸਪਾ ਸੈਂਟਰਾਂ ਦੀ ਆੜ ਵਿਚ ਚੱਲ ਰਹੇ ਦੇਹ ਵਪਾਰ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਛੇ ਵਿਦੇਸ਼ੀ ਕੁੜੀਆਂ ਨੂੰ ਹਿਰਾਸਤ ਵਿਚ ਲਿਆ ਗਿਆ, ਜਦਕਿ ਦੋ ਸਪਾ ਸੈਂਟਰ ਸੰਚਾਲਕ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਿਟੀ ਸੈਂਟਰ ਵਿਚ ਚੱਲ ਰਹੇ ਕੁਝ ਸਪਾ ਸੈਂਟਰਾਂ ਦੀ ਆੜ 'ਚ ਗੈਰ-ਕਾਨੂੰਨੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ-2 ਦੀ ਪੁਲਸ ਨੇ ਯੋਜਨਾਬੱਧ ਢੰਗ ਨਾਲ ਛਾਪੇਮਾਰੀ ਕੀਤੀ। ਰੇਡ ਦੌਰਾਨ ਤਿੰਨ ਸਪਾ ਸੈਂਟਰਾਂ ਦੀ ਜਾਂਚ ਕੀਤੀ ਗਈ, ਹੈਰਾਨੀ ਦੀ ਗੱਲ ਇਹ ਹੈ ਕਿ ਇਥੋਂ ਛੇ ਵਿਦੇਸ਼ੀ ਲੜਕੀਆਂ ਅਤੇ ਇਕ ਮੈਨੇਜਰ ਨੂੰ ਕਾਬੂ ਕੀਤਾ ਗਿਆ। ਪੁਲਸ ਦਾ ਦਾਅਵਾ ਹੈ ਕਿ ਇਨ੍ਹਾਂ ਤੋਂ ਦੇਹ ਵਪਾਰ ਕਰਵਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਕ ਸਪਾ ਸੈਂਟਰ ਦਾ ਸੰਚਾਲਕ ਕਪਤਾਨ ਸਿੰਘ ਜੋ ਹਰਿਆਣਾ ਦੇ ਅੰਬਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਦੂਜਾ ਸੰਚਾਲਕ ਮਨੋਜ ਪੁਲਸ ਦੀ ਰੇਡ ਤੋਂ ਪਹਿਲਾਂ ਹੀ ਫਰਾਰ ਹੋ ਗਏ। ਦੋਵਾਂ ਖ਼ਿਲਾਫ਼ ਸੰਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
ਪੁਲਸ ਜਾਂਚ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹ ਗਿਰੋਹ ਕਾਫੀ ਸਮੇਂ ਤੋਂ ਵੱਖ-ਵੱਖ ਥਾਵਾਂ 'ਤੇ ਆਪਣਾ ਟਿਕਾਣਾ ਬਦਲ ਕੇ ਗੈਰ-ਕਾਨੂੰਨੀ ਧੰਦਾ ਚਲਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਇਨ੍ਹਾਂ ਨੇ ਸਿਟੀ ਸੈਂਟਰ ਵਿਚ ਆਪਣੇ ਸਪਾ ਸੈਂਟਰ ਸ਼ੁਰੂ ਕੀਤੇ ਸਨ। ਜਿਵੇਂ ਹੀ ਪੁਲਸ ਨੂੰ ਭਰੋਸੇਯੋਗ ਸੂਚਨਾ ਮਿਲੀ, ਤੁਰੰਤ ਕਾਰਵਾਈ ਕਰਦਿਆਂ ਰੇਡ ਕੀਤੀ ਗਈ। ਥਾਣਾ ਸਿਟੀ-2 ਦੇ ਮੁਖੀ ਇੰਸਪੈਕਟਰ ਤਰਵਿੰਦਰ ਕੁਮਾਰ ਬੇਦੀ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਵਿਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਹੈ। ਹਿਰਾਸਤ ਵਿਚ ਲਈਆਂ ਗਈਆਂ ਮਹਿਲਾਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਭਾਲ ਲਈ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ ਸ਼ਿਕਾਰ
NEXT STORY