ਗਿੱਦੜਬਾਹਾ (ਬੇਦੀ/ਚਾਵਲਾ) - ਬੀਤੀ ਰਾਤ ਸਥਾਨਕ ਕਚਿਹਰੀ ਚੌਕ ਨੇੜੇ ਸਥਿਤ ਇਕ ਸਪੇਅਰ ਪਾਰਟਸ ਦੀ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਗਰਗ ਸਪੇਅਰ ਪਾਰਟਸ ਦੀ ਦੁਕਾਨ ਨੂੰ ਇਹ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਆਲੇ-ਦੁਆਲੇ ਦੇ ਲੋਕਾਂ ਨੇ ਜਦੋਂ ਦੁਕਾਨ 'ਚੋਂ ਧੂਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਨੇ ਮੋਟਰਾਂ ਚਲਾ ਕੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਨਾਲ ਹੀ ਇਸ ਦੀ ਸੂਚਨਾ ਦੁਕਾਨ ਦੇ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਵੀ ਦਿੱਤੀ। ਫਾਇਰ ਬ੍ਰਿਗੇਡ ਦੇ ਪਹੁੰਚਣ 'ਤੇ ਅੱਗ ਵੱਧ ਚੁੱਕੀ ਸੀ।
ਫਾਇਰ ਅਫ਼ਸਰ ਬਲਦੇਵ ਸਿੰਘ, ਕਮਲਜੀਤ ਸਿੰਘ, ਅਮਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਗਿੱਦੜਬਾਹਾ ਅਤੇ ਮਲੋਟ ਤੋਂ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਦਕਾ 3 ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ। ਪੁਲਸ ਨੂੰ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਨੇ ਦੱਸਿਆ ਕਿ ਇਸ ਹਾਦਸੇ ਕਾਰਨ ਉਨ੍ਹਾਂ ਦਾ ਕਰੀਬ 6 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।
ਗੁਰਦਾਸਪੁਰ : ਛੁੱਟੀ ਕੱਟਣ ਆਏ ਫੌਜੀ 'ਤੇ ਲੁਟੇਰਿਆਂ ਨੇ ਚਲਾਈਆਂ ਗੋਲੀਆਂ
NEXT STORY