ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦਾ ਹੁਕਮ ਦੇ ਦਿੱਤਾ। ਦੱਸ ਦੇਈਏ ਕਿ ਇਸ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ 'ਚ ਹੀ ਕਾਂਗਰਸ ਦੇ ਸਾਰੇ ਵਿਧਾਇਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ
ਜਦੋਂ ਮੁੱਖ ਮੰਤਰੀ ਭਗਵੰਤ ਸਦਨ 'ਚ ਬੋਲਣ ਲੱਗੇ ਤਾਂ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬੋਲਣ 'ਤੇ ਵੀ ਕਾਂਗਰਸੀ ਵਿਧਾਇਕ ਲਗਾਤਾਰ ਨਾਅਰੇਬਾਜੀ ਕਰਦੇ ਰਹੇ ਅਤੇ ਕਹਿੰਦੇ ਰਹੇ ਕਿ ਸਦਨ ਦੀ ਕਾਰਵਾਈ ਨੂੰ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ। ਜਿਸ ਦੇ ਚੱਲਦਿਆਂ ਸਪੀਕਰ ਸਿੰਧਵਾਂ ਨੇ ਕਾਂਗਰਸੀ ਵਿਧਾਇਕਾਂ ਨੂੰ 2-3 ਵਾਰ ਚਿਤਾਵਨੀ ਵੀ ਦਿੱਤੀ ਪਰ ਉਸ ਸਭ ਆਪਣੀ ਗੱਲ 'ਤੇ ਅੜੇ ਰਹੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਵੀ ਲਿਆਂਦਾ ਜਾਵੇਗਾ ਜਿਸਦਾ ਵਿਰੋਧੀ ਧਿਰ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਅਤੇ ਮਤੇ ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇਣ 'ਤੇ ਸਪੀਕਰ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ। ਜਿਸ ਦੇ ਚੱਲਦਿਆਂ ਸਪੀਕਰ ਸੰਧਵਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਅੱਜ ਦੇ ਦਿਨ ਲਈ ਸਦਨ ਵਿੱਚੋਂ ਬਾਹਰ ਕੱਢਣ ਦਾ ਮਾਰਸ਼ਲਾਂ ਨੂੰ ਆਦੇਸ਼ ਦੇ ਕੇ 15 ਮਿੰਟ ਲਈ ਵਿਧਾਨ ਸਭਾ ਮੁਲਤਵੀ ਕਰ ਦਿੱਤੀ ਗਈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਬੈਂਕ ਤੋਂ 25 ਲੱਖ ਰੁਪਏ ਕਰਜ਼ਾ ਲੈ ਕੇ ਫਰਾਡ ਕਰਨ ਵਾਲਾ ਭਗੌੜਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
NEXT STORY