ਚੰਡੀਗੜ੍ਹ (ਅੰਕੁਰ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਨ.ਸੀ.ਈ.ਆਰ.ਟੀ.), ਨਵੀਂ ਦਿੱਲੀ ਅਧੀਨ ਪ੍ਰਕਾਸ਼ਿਤ ਪੰਜਾਬੀ ਪਾਠ ਪੁਸਤਕ ‘ਪੰਜਾਬੀ ਪ੍ਰਾਈਮਰ’ (ਪੰਜਾਬੀ ਕਾਇਦਾ) ’ਚ ਕਈ ਗ਼ਲਤੀਆਂ ਵੱਲ ਦਿਵਾਇਆ ਹੈ। ਇਹ ਕਿਤਾਬ ਬਾਲਵਾਟਿਕਾ/ਆਂਗਣਵਾੜੀ ਪੱਧਰ ਦੇ ਬੱਚਿਆਂ ਤੇ ਬਾਲਗ ਸਾਖਰਤਾ ਪ੍ਰੋਗਰਾਮਾਂ ਲਈ ਤਿਆਰ ਕੀਤੀ ਗਈ ਹੈ, ਜਿਸ ’ਚ ਸ਼ਬਦਜੋੜਾਂ ਅਤੇ ਤੱਥਾਂ ਖ਼ਾਸ ਕਰਕੇ ਪੰਜਾਬੀ ਵਰਣਮਾਲਾ ਦੇ ਪ੍ਰਕਾਸ਼ਨ ’ਚ ਕਈ ਗ਼ਲਤੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ! ਤੜਕਸਾਰ ਹੋਈ ਗੋਲ਼ੀਆਂ ਦੀ ਤਾੜ-ਤਾੜ
ਉਨ੍ਹਾਂ ਦੱਸਿਆ ਕਿ ਉਕਤ ਕਿਤਾਬ ’ਚ ਸਭ ਤੋਂ ਵੱਡੀਆਂ ਗ਼ਲਤੀਆਂ ’ਚੋਂ ਇਕ ਇਹ ਹੈ ਕਿ ਪੰਜਾਬੀ ਵਰਣਮਾਲਾ ਨੂੰ ਸਹੀ ਤਰਤੀਬ ‘ਓ’ ਦੀ ਬਜਾਏ ‘ਅ’ ਤੋਂ ਗ਼ਲਤ ਤਰੀਕੇ ਨਾਲ ਸ਼ੁਰੂ ਕੀਤਾ ਗਿਆ ਹੈ। ਅਜਿਹੀਆਂ ਬੁਨਿਆਦੀ ਗ਼ਲਤੀਆਂ ਨਾ ਸਿਰਫ਼ ਵਿਦਿਆਰਥੀਆਂ ਨੂੰ ਗੁੰਮਰਾਹ ਕਰਦੀਆਂ ਹਨ ਸਗੋਂ ਬਾਲਗਾਂ ਲਈ ਸਾਖਰਤਾ ਪਹਿਲਕਦਮੀਆਂ ਦੀ ਪ੍ਰਭਾਵਸ਼ੀਲਤਾ ਨੂੰ ਵੀ ਕਮਜ਼ੋਰ ਕਰਦੀਆਂ ਹਨ। ਇਹ ਜ਼ਰੂਰੀ ਹੈ ਕਿ ਵਿੱਦਿਅਕ ਸਮੱਗਰੀ, ਖ਼ਾਸ ਕਰਕੇ ਬੁਨਿਆਦੀ ਸਿੱਖਿਆ ਲਈ ਤਿਆਰ ਕੀਤੀਆਂ ਗਈਆਂ ਸਮੱਗਰੀਆਂ ’ਚ ਸ਼ੁੱਧਤਾ ਤੇ ਪ੍ਰਮਾਣਿਕਤਾ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਿਆ ਜਾਵੇ।
ਇਹ ਖ਼ਬਰ ਵੀ ਪੜ੍ਹੋ - Punjab: ਗੋਲ਼ੀਆਂ ਨਾਲ ਭੁੰਨ 'ਤਾ ਲਾੜਾ! ਸ਼ਿਵ ਸੈਨਾ ਆਗੂ ਦਾ ਵੀ ਬੇਰਹਿਮੀ ਨਾਲ ਕਤਲ (ਵੀਡੀਓ)
ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਉਹ ਪੰਜਾਬੀ ਭਾਸ਼ਾ ਦੇ ਯੋਗ ਮਾਹਰਾਂ ਤੇ ਵਿਦਵਾਨਾਂ ਤੋਂ ਇਸ ਪਾਠ ਪੁਸਤਕ ਦੀ ਤੁਰੰਤ ਸਮੀਖਿਆ ਤੇ ਸੋਧ ਕਰਵਾਉਣ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਨੂੰ ਸਹੀ ਤੇ ਭਰੋਸੇਯੋਗ ਸਮੱਗਰੀ ਮਿਲੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਜਿਹੀਆਂ ਗ਼ਲਤੀਆਂ ਨੂੰ ਰੋਕਣ ਵਾਸਤੇ ਆਉਣ ਵਾਲੇ ਸਮੇਂ ’ਚ ਹੋਣ ਵਾਲੀਆਂ ਸਾਰੀਆਂ ਪ੍ਰਕਾਸ਼ਨਾਵਾਂ ਲਈ ਸਖ਼ਤ ਸੰਪਾਦਕੀ ਅਤੇ ਗੁਣਵੱਤਾ-ਜਾਂਚ ਪ੍ਰਕਿਰਿਆ ਸਥਾਪਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਤੁਰੰਤ ਦਖ਼ਲ ਦੇਣ ਦੀ ਬੇਨਤੀ ਵੀ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਇਕ ਹੋਰ ਅਹਿਮ ਫ਼ੈਸਲਾ, ਚੁੱਕਿਆ ਗਿਆ ਇਹ ਵੱਡਾ ਕਦਮ
NEXT STORY