ਸੁਲਤਾਨਪੁਰ ਲੋਧੀ (ਧੀਰ)— ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ 'ਚ ਪ੍ਰਵਾਸੀ ਭਾਰਤੀਆਂ ਦੀ ਭੂਮਿਕਾ ਬਹੁਤ ਅਹਿਮ ਹੈ, ਜੋ ਵਿਦੇਸ਼ਾਂ ਦੇ ਨਾਲ-ਨਾਲ ਪੰਜਾਬ 'ਚ ਵੀ ਆਪਣੇ ਕਾਰੋਬਾਰ ਚਲਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਤੇ ਸੀਨੀ. ਮੀਤ ਪ੍ਰਧਾਨ ਬਲਜਿੰਦਰ ਸਿੰਘ ਜੈਨਪੁਰੀ (ਯੂ. ਕੇ.) ਦੀ ਅਗਵਾਈ ਹੇਠ ਆਏ ਇਕ ਵਫਦ ਨੂੰ ਮੁਲਾਕਾਤ ਮੌਕੇ ਕਹੇ। ਉਨ੍ਹਾਂ ਨੇ ਕਿਹਾ ਕਿ ਅੱਜ ਪ੍ਰਵਾਸੀ ਭਾਰਤੀ ਕੈਪਟਨ ਸਰਕਾਰ ਦੀ ਵਾਪਸੀ ਤੋਂ ਬਾਅਦ ਮੁੜ ਪੰਜਾਬ 'ਚ ਨਿਵੇਸ਼ ਕਰਨ ਦੇ ਇੱਛੁਕ ਹਨ, ਜੋ ਅਕਾਲੀ ਦਲ ਭਾਜਪਾ ਦੇ ਰਾਜ ਸਮੇਂ ਬਿਲਕੁਲ ਨਹੀਂ ਸਨ ਕਰ ਰਹੇ। ਕੈਪਟਨ ਸਰਕਾਰ ਵੱਲੋਂ ਅਜਿਹੇ ਪ੍ਰਵਾਸੀ ਭਾਰਤੀਆਂ ਨੂੰ ਹਰੇਕ ਸੁਵਿਧਾ ਉਪਲੱਬਧ ਕਰਵਾਈ ਜਾਵੇਗੀ ਤਾਂ ਜੋ ਸਾਡਾ ਸੋਹਣਾ ਪੰਜਾਬ ਫਿਰ ਤੋਂ ਵਿਕਾਸ ਦੀ ਰਫਤਾਰ ਫੜ ਸਕੇ।
ਰਾਣਾ ਕੇ. ਪੀ. ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਸੂਬੇ 'ਚ ਨਿਵੇਸ਼ ਕਰਨ ਨਾਲ ਇਕ ਨਵੀਂ ਕ੍ਰਾਂਤੀ ਆਵੇਗੀ। ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਜਿਸ ਦਾ ਵਾਅਦਾ ਕੈਪਟਨ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ 'ਚ ਵੀ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਸੂਬੇ 'ਚ ਕਰੋੜਾਂ ਰੁਪਏ ਦਾ ਕਰਜ਼ਾ ਅਕਾਲੀ ਦਲ ਸਰਕਾਰ ਸਦਕਾ ਮਿਲਿਆ ਹੈ, ਜਿਸ ਕਾਰਨ ਪੰਜਾਬ ਦੀ ਵਿੱਤੀ ਹਾਲਤ ਡਾਵਾਂਡੋਲ ਹੈ ਪਰ ਘਬਰਾਉਣ ਦੀ ਜ਼ਰੂਰਤ ਨਹੀਂ। ਕੈਪਟਨ ਸਰਕਾਰ ਪੰਜਾਬ ਨੂੰ ਤਿੰਨ ਸਾਲਾਂ 'ਚ ਵਿੱਤੀ ਪੱਖੋਂ ਸਰਪਲੱਸ ਰਾਜ ਬਣਾ ਦੇਵੇਗੀ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਜੈਨਪੁਰੀ ਨੇ ਸਪੀਕਰ ਰਾਣਾ ਕੇ. ਪੀ. ਨੂੰ ਪ੍ਰਵਾਸੀ ਭਾਰਤੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਕੈਪਟਨ ਸਾਹਿਬ ਦੀ ਸਰਕਾਰ ਬਣਾਉਣ 'ਚ ਓਵਰਸੀਜ਼ ਕਾਂਗਰਸ ਦੀ ਭੂਮਿਕਾ ਬਹੁਤ ਹੀ ਅਹਿਮ ਹੈ। ਉਨ੍ਹਾਂ ਰਾਣਾ ਕੇ. ਪੀ. ਨੂੰ 2019 'ਚ ਪਵਿੱਤਰ ਨਗਰ ਸੁਲਤਾਨਪੁਰ ਲੋਧੀ 'ਚ 550 ਸਾਲਾ ਸ਼ਤਾਬਦੀ ਸਮਾਗਮ ਮੌਕੇ ਵੀ ਸੱਦਾ ਦਿੱਤਾ। ਇਸ ਮੌਕੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਤੋਂ ਇਲਾਵਾ ਬਲਵਿੰਦਰ ਸਿੰਘ ਗਿੱਲ ਸਰਪ੍ਰਸਤ ਓਵਰਸੀਜ਼ ਕਾਂਗਰਸ, ਰਾਜਵਿੰਦਰ ਸਿੰਘ ਪ੍ਰਧਾਨ ਓਵਰਸੀਜ਼ ਕਾਂਗਰਸ ਸਵਿਟਜ਼ਰਲੈਂਡ, ਸਮਸ਼ੇਰ ਸਿੰਘ ਦੂਲੋ ਰਾਜ ਸਭਾ ਮੈਂਬਰ, ਵਿਧਾਇਕ ਕੁਲਬੀਰ ਸਿੰਘ ਆਦਿ ਵੀ ਹਾਜ਼ਰ ਸਨ। ਇਸ ਮੌਕੇ ਰਾਣਾ ਕੇ. ਪੀ. ਨੇ ਸੀ. ਮੀਤ ਪ੍ਰਧਾਨ ਬਲਜਿੰਦਰ ਸਿੰਘ ਜੈਨਪੁਰੀ ਨੂੰ ਉਨ੍ਹਾਂ ਦੀ ਸੇਵਾਵਾਂ ਬਦਲੇ ਸਨਮਾਨਤ ਵੀ ਕੀਤਾ।
ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਵੀ ਮਹਿਸੂਸ ਹੋਏ ਭੂਚਾਲ ਦੇ ਝਟਕੇ
NEXT STORY