ਚੰਡੀਗੜ (ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮਲੋਟ ਵਿਖੇ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਿਆ ਕੀਤੀ ਹੈ।
ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਉਨਾਂ ਕਿਹਾ, “ਇਹ ਸਿਰਫ ਨਾ-ਬਰਦਾਸ਼ਤਯੋਗ ਹੀ ਨਹੀਂ ਸਗੋਂ ਬਹੁਤ ਨਿੰਦਣਯੋਗ ਵੀ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਇਹ ਵੀ ਪੜ੍ਹੋ-ਮਨੁੱਖੀ ਅਧਿਕਾਰਾਂ ਦੀਆਂ ਪਾਬੰਦੀਆਂ ਦਾ ਚੀਨ ਨੇ ਬ੍ਰਿਟੇਨ ਤੋਂ ਇੰਝ ਲਿਆ ਬਦਲਾ
ਉਨਾਂ ਕਿਹਾ, “ਅਸੀਂ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਆਗਿਆ ਨਹੀਂ ਦੇਵਾਂਗੇ।” ਉਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਉਦੇਸ਼ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਅਤੇ ਕਮਜ਼ੋਰ ਕਰਨਾ ਹੈ।
ਸਪੀਕਰ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਨਾਂ ਡੀਜੀਪੀ ਤੋਂ ਇਸ ਘਟਨਾ ਅਤੇ ਕੀਤੀ ਗਈ ਕਾਰਵਾਈ ਬਾਰੇ ਸਮਾਂਬੱਧ ਰਿਪੋਰਟ ਮੰਗੀ ਹੈ।
ਭਾਜਪਾ ਵਿਧਾਇਕ ਦੀ ਕੁੱਟਮਾਰ ਸਬੰਧੀ 7 ਕਿਸਾਨ ਆਗੂਆਂ ਤੇ 300 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
NEXT STORY