ਚੰਡੀਗੜ੍ਹ : ਕਿਸਾਨ ਅੰਦੋਲਨ ਦੌਰਾਨ ਪੁਲਸ ਨਾਲ ਝੜਪ ਦਰਮਿਆਨ ਬੀਤੇ ਦਿਨੀਂ 10ਵੀਂ ਜਮਾਤ 'ਚ ਪੜ੍ਹਦੇ ਬੱਚੇ ਦੀ ਬਾਂਹ 'ਚੋਂ ਗੋਲੀ ਲੰਘ ਗਈ ਸੀ। ਉਕਤ ਬੱਚੇ ਲਈ ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਗਰੀਬ ਪਰਿਵਾਰ ਦਾ ਬੱਚਾ ਹੈ ਅਤੇ ਉਹ ਇਸ ਬੱਚੇ ਦੇ ਇਲਾਜ ਲਈ ਉਹ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਦਨ ਅੰਦਰ ਬਾਕੀ ਵਿਧਾਇਕਾਂ ਅਤੇ ਮੈਂਬਰਾਂ ਨੂੰ ਵੀ ਉਕਤ ਬੱਚੇ ਦੀ ਮਦਦ ਕਰਨ ਲਈ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਦਾ Plan ਹੈ ਤਾਂ ਜ਼ਰਾ ਸੋਚ-ਸਮਝ ਲਓ
ਸਪੀਕਰ ਸੰਧਵਾਂ ਨੇ ਦੱਸਿਆ ਕਿ ਬੱਚੇ ਦੇ ਪਿਤਾ ਕੋਲ ਡੇਢ ਕਿਲ੍ਹੇ ਜ਼ਮੀਨ ਹੀ ਹੈ ਅਤੇ ਪਰਿਵਾਰ ਬੇਹੱਦ ਗਰੀਬ ਹੈ। ਉਨ੍ਹਾਂ ਕਿਹਾ ਕਿ ਗੋਲੀ ਲੱਗਣ ਕਾਰਨ ਬੱਚੇ ਦੇ ਹੱਥ ਦੀਆਂ ਉਂਗਲਾਂ 'ਚ ਵੀ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਰਿਵਾਰ ਨੂੰ ਬੱਚੇ ਨੂੰ ਅਮਨਦੀਪ ਹਸਪਤਾਲ ਦਾਖ਼ਲ ਕਰਾਉਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦਰਮਿਆਨ ਹਰਿਆਣਾ ਪੁਲਸ ਨਾਲ ਝੜਪ ਦੌਰਾਨ ਅੰਦੋਲਨ 'ਚ ਸਾਮਲ 10ਵੀਂ ਜਮਾਤ ਦੇ ਬੱਚੇ ਦੀ ਬਾਂਹ 'ਚ ਗੋਲੀ ਲੱਗ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਰਾਜਪੁਰਾ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਇਸ ਦੌਰਾਨ ਸਪੀਕਰ ਸੰਧਵਾਂ ਉਸ ਨੂੰ ਮਿਲਣ ਲਈ ਹਸਪਤਾਲ ਗਏ ਸਨ। ਬੀਤੇ ਦਿਨ ਵੀ ਉਕਤ ਬੱਚੇ ਬਾਰੇ ਗੱਲਬਾਤ ਕਰਦਿਆਂ ਉਹ ਸਦਨ ਅੰਦਰ ਹੀ ਰੋ ਪਏ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਖ਼ਬਰ, Alert ਹੋ ਜਾਣ ਲੋਕ, ਵਿਭਾਗ ਵਲੋਂ ਜਾਰੀ ਹੋ ਗਈ ਐਡਵਾਈਜ਼ਰੀ (ਵੀਡੀਓ)
ਰਾਜਾ ਵੜਿੰਗ ਨੇ ਵੀ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਕਿਹਾ
ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਆਗੂ ਰਾਜਾ ਵੜਿੰਗ ਨੇ ਵੀ ਆਪਣੀ ਇਕ ਮਹੀਨੇ ਦੀ ਪੂਰੀ ਤਨਖ਼ਾਹ ਉਕਤ ਬੱਚੇ ਦੇ ਇਲਾਜ ਵਾਸਤੇ ਦੇਣ ਦੀ ਗੱਲ ਕੀਤੀ। ਸਪੀਕਰ ਸੰਧਵਾਂ ਮਗਰੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਪਣੀ ਤਨਖ਼ਾਹ 'ਚੋਂ 10 ਹਜ਼ਾਰ ਰੁਪਏ ਦੇਣ ਦੀ ਗੱਲ ਕਹੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਜਾਰੀ ਹੋ ਗਿਆ ਅਲਰਟ (ਵੀਡੀਓ)
NEXT STORY