ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਸੱਚਖੰਡ ਵਿਖੇ ਦਰਸ਼ਨ ਕਰ ਕੁਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉੱਥੇ ਹੀ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਸੂਬੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਸਪੀਕਰ ਸੰਧਵਾਂ ਨੇ ਕਿਹਾ ਕਿ ਨਵਾਂ ਸਾਲ ਪੰਜਾਬ ਲਈ ਖੁਸ਼ਹਾਲੀ, ਸ਼ਾਂਤੀ ਅਤੇ ਏਕਤਾ ਦਾ ਸੁਨੇਹਾ ਲੈ ਕੇ ਆਵੇ—ਇਹੀ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਵੇਂ ਸਾਲ ਦੇ ਦਿਨ ਵੱਡੀ ਘਟਨਾ, ਗੋਲਡਨ ਟੈਂਪਲ ਕੰਪਲੈਕਸ 'ਚ ਫੜਿਆ...
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ 328 ਸਰੂਪਾਂ ਦੇ ਮਾਮਲੇ ’ਤੇ ਗੱਲ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸੰਘਰਸ਼ ਨੂੰ ਦੇਖਦੇ ਹੋਏ 16 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਸਲੇ ਵਿੱਚ ਕੋਈ ਵੀ ਰਾਜਨੀਤੀ ਨਹੀਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ ਮੌਮਸ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ, ਸਰਕਾਰੀ ਸਕੂਲਾਂ ਦੇ ਵਿਦਿਆਰਥੀ...
NEXT STORY