ਚੰਡੀਗੜ੍ਹ (ਅੰਕੁਰ) : ਭਾਰਤੀ ਫ਼ੌਜ ਵੱਲੋਂ ਆਪਣੀ ਸੂਰਬੀਰਤਾ ਦਾ ਲੋਹਾ ਮਨਵਾਉਂਦਿਆਂ ਇੱਕ ਵਾਰੀ ਫਿਰ ਅੱਤਵਾਦ 'ਤੇ ਸਖ਼ਤ ਹਮਲਾ ਕਰ ਉਨ੍ਹਾਂ ਦੇ ਟਿਕਾਣਿਆਂ ਨੂੰ ਨਸ਼ਟ ਕਰਕੇ ਇਹ ਸਾਬਤ ਕਰ ਦਿੱਤਾ ਗਿਆ ਕਿ ਅਸੀਂ ਅੱਤਵਾਦ ਤੇ ਜ਼ੁਲਮ ਨੂੰ ਸਹਿਣ ਨਹੀਂ ਕਰਾਂਗੇ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਸੀਂ ਸਾਡੀਆਂ ਬਹਾਦਰ ਫ਼ੌਜਾਂ ਨੂੰ ਸਲੂਟ ਕਰਦੇ ਹਾਂ, ਜਿਨ੍ਹਾਂ ਨੇ ਅੱਤਵਾਦੀਆਂ ਦੇ ਟਿਕਾਣੇ ਨਸ਼ਟ ਕਰਕੇ ਮਨੁੱਖਤਾ ਲਈ ਖ਼ਤਰਾ ਬਣੇ ਅੱਤਵਾਦ ਉੱਪਰ ਵੱਡੀ ਸੱਟ ਮਾਰੀ ਹੈ।
ਇਹ ਵੀ ਪੜ੍ਹੋ : 'ਆਪਰੇਸ਼ਨ ਸਿੰਦੂਰ' ਮਗਰੋਂ CM ਭਗਵੰਤ ਮਾਨ ਦਾ ਵੱਡਾ ਬਿਆਨ, 'ਸਾਨੂੰ ਭਾਰਤੀ ਫ਼ੌਜ 'ਤੇ ਮਾਣ'
ਨਾਲ ਹੀ ਵਿਸ਼ੇਸ਼ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਸਾਡੀ ਫ਼ੌਜ ਨੂੰ ਪੇਸ਼ੇਵਾਰਾਨਾ ਤਰੀਕੇ ਨਾਲ ਟਾਰਗੇਟ ਚੁਣਨ ਦਾ ਮੌਕਾ ਦਿੱਤਾ। ਜਾਖੜ ਨੇ ਕਿਹਾ ਕਿ ਸਾਡੀਆਂ ਫ਼ੌਜਾਂ ਨੇ ਨਾਗਰਿਕਾਂ 'ਤੇ ਹਮਲਾ ਕਰਨ ਦੀ ਬਜਾਏ ਸਿਰਫ ਅੱਤਵਾਦੀਆਂ ਦੇ ਟਿਕਾਣੇ ਨਸ਼ਟ ਕਰਕੇ ਸ਼ਾਨਦਾਰ ਕੰਮ ਕੀਤਾ ਹੈ। ਸਾਰਾ ਦੇਸ਼ ਸਾਡੀ ਫ਼ੌਜ ਨਾਲ ਚੱਟਾਨ ਵਾਂਗ ਖੜ੍ਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਿਹਤ ਸੇਵਾਵਾਂ ਨੂੰ ਲੈ ਕੇ ALERT ਜਾਰੀ, ਡਾਕਟਰਾਂ ਨੂੰ ਦਿੱਤੇ ਗਏ ਸਖ਼ਤ ਹੁਕਮ
ਕਿਸਾਨਾਂ ਨੂੰ ਕੀਤੀ ਖ਼ਾਸ ਅਪੀਲ
ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਵਿਸ਼ੇਸ਼ ਹਾਲਾਤ ਦੇ ਮੱਦੇਨਜ਼ਰ ਸੂਬੇ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ਅਤੇ ਹੋਰ ਸੰਗਠਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਧਰਨੇ-ਪ੍ਰਦਰਸ਼ਨ ਫਿਲਹਾਲ ਮੁਲਤਵੀ ਕਰ ਦੇਣ ਕਿਉਂਕਿ ਇਹ ਸਮਾਂ ਦੁਸ਼ਮਣ ਨਾਲ ਟਾਕਰੇ ਦਾ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਅਤੇ ਆਪਣੀ ਫ਼ੌਜ ਨਾਲ ਖੜ੍ਹੀਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਂਡਾ ਦੇ ਪਿੰਡ ਜਲਾਲਪੁਰ 'ਚ CM ਮਾਨ ਦੀ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਮੁਲਤਵੀ
NEXT STORY