ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ’ਚ ਕੀਤੇ ਵਾਧੇ ਦੇ ਹਿੱਸੇ ਵਜੋਂ ਹਰੇਕ ਪੁਲਸ ਜ਼ਿਲ੍ਹੇ ’ਚ ਸਪੈਸ਼ਲ ਡੀ.ਜੀ.ਪੀਜ਼., ਏ.ਡੀ.ਜੀ.ਪੀਜ਼. ਤੇ ਆਈ.ਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲਿਆਂ ’ਚ ਸਾਰੇ ਪੁਲਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।
ਇਹ ਵੀ ਪੜ੍ਹੋ : ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਪਾਰਟੀ ਦੀ ਪਹਿਲੀ ਮੀਟਿੰਗ, ਲਏ ਗਏ ਵੱਡੇ ਫ਼ੈਸਲੇ
ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਇਹ ਅਧਿਕਾਰੀ ਫੁੱਲ ਡਰੈੱਸ ਰਿਹਰਸਲ ਦੌਰਾਨ ਅਧਿਕਾਰੀਆਂ/ਫੋਰਸ ਨੂੰ ਬਰੀਫ ਕਰਨ ਦੇ ਨਾਲ ਨਾਲ ਜ਼ਿਲਿਆਂ ਵੱਲੋਂ ਕੀਤੇ ਗਏ ਅੱਤਵਾਦ ਵਿਰੋਧੀ ਆਪ੍ਰੇਸ਼ਨਾਂ ਦੀ ਸਮੀਖਿਆ ਕਰਨਗੇ, ਜ਼ਿਲੇ ’ਚ ਹੋਰ ਸਾਰੇ ਸਮਾਗਮਾਂ ਦੀ ਸੁਰੱਖਿਅਤ ਨੂੰ ਯਕੀਨੀ ਬਣਾਉਣਗੇ ਅਤੇ ਸੁਰੱਖਿਆ ਪ੍ਰਬੰਧਾਂ ਲਈ ਲੋੜੀਂਦੇ ਰੋਕਥਾਮ ਉਪਾਵਾਂ ਨੂੰ ਅਮਲ ’ਚ ਲਿਆਉਣਗੇ। ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਜੋ ਪਟਿਆਲਾ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ, ਨੇ ਕਿਹਾ ਕਿ ਪੰਜਾਬ ਪੁਲਸ ਸੁਤੰਤਰਤਾ ਦਿਵਸ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਹੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਪੰਦਰਵਾੜੇ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ ਸਾਰੇ ਜ਼ਿਲ੍ਹਿਆਂ ’ਚ ਪੁਲਸ ਟੀਮਾਂ ਨੇ ਲਗਾਤਾਰ ਦੂਜੇ ਦਿਨ ਸਾਰੀਆਂ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਟੀਮਾਂ ਨੇ ਸੂਬੇ ਭਰ ’ਚ ਹੋਟਲ/ਸਰਾਂ, ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਸ਼ਾਪਿੰਗ ਮਾਲਾਂ, ਜਨਤਕ ਪਾਰਕਾਂ ਆਦਿ ਦੀ ਮੁਕੰਮਲ ਜਾਂਚ ਕੀਤੀ। ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀ.ਏ.ਐੱਸ.ਓ.) ਨੂੰ 166ਵੇਂ ਦਿਨ ਵੀ ਜਾਰੀ ਰੱਖਦਿਆਂ ਵੀਰਵਾਰ ਨੂੰ 399 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ’ਚ 52 ਐੱਫ.ਆਈ.ਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 4.8 ਕਿੱਲੋ ਹੈਰੋਇਨ, 40 ਕਿੱਲੋ ਭੁੱਕੀ ਤੇ 4.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਹ ਅਧਿਕਾਰੀ/ਕਰਮਚਾਰੀ ਹੋਣਗੇ ਸਨਮਾਨਤ, ਜਾਰੀ ਹੋਈ ਸੂਚੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੋ ਦੇਸੀ ਪਿਸਤੌਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ
NEXT STORY