ਫਿਰੋਜ਼ਪੁਰ (ਪਰਮਜੀਤ ਸੋਢੀ) : ਹੜ੍ਹ ਪ੍ਰਭਾਵਿਤ ਇਲਾਕੇ ਜਿੱਥੇ ਕਿ ਹੁਣ ਪਾਣੀ ਦਾ ਪੱਧਰ ਘੱਟ ਗਿਆ ਹੈ, ਉੱਥੇ ਸਿਹਤ ਵਿਭਾਗ ਵਲੋ ਪਹਿਲਾਂ ਹੀ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਇਲਾਕਿਆਂ 'ਚ ਕਿਸੇ ਵੀ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਹੁਣ ਵੱਖ-ਵੱਖ ਰੋਗਾਂ ਦੇ ਮਾਹਿਰ ਸਪੈਸ਼ਲਿਸਟ ਡਾਕਟਰਾਂ ਦੀ ਟੀਮ ਨੂੰ ਲੋਕਾਂ ਦੀ ਸੇਵਾ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਬੰਧ 'ਚ ਸ਼ੁੱਕਰਵਾਰ ਨੂੰ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡ ਜੱਲੋ ਕੇ ਵਿਖੇ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ ਹੈ, ਜਿਸ 'ਚ ਹਰ ਬਿਮਾਰੀ ਦੇ ਮਾਹਿਰ ਡਾਕਟਰਾਂ ਦੀ ਟੀਮ ਲੋਕਾਂ ਦਾ ਇਲਾਜ ਕਰੇਗੀ।
ਇਹ ਵੀ ਪੜ੍ਹੋ : ਸਕੂਲਾਂ 'ਚ ਸ਼ਨੀਵਾਰ ਦੀ ਛੁੱਟੀ ਹੋ ਗਈ ਰੱਦ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ORDER
ਇਸ ਦੇ ਨਾਲ ਹੀ ਗਰਭਵਤੀ ਔਰਤਾਂ ਦੇ ਏ. ਐੱਨ. ਸੀ. ਚੈੱਕਅੱਪ ਅਤੇ ਨਾਲ ਹੀ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਰ ਰੋਜ਼ 60 ਤੋਂ ਵੱਧ ਟੀਮਾਂ ਵੱਲੋਂ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਦਵਾਈਆਂ ਅਤੇ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਇਲਾਕਿਆਂ 'ਚ ਹੜ੍ਹ ਦੇ ਪਾਣੀ ਦਾ ਪੱਧਰ ਘੱਟ ਹੋਇਆ ਹੈ, ਉੱਥੇ ਸਿਹਤ ਵਿਭਾਗ ਵੱਲੋਂ ਹੁਣ ਆਪਣੇ ਸਪੈਸ਼ਲਿਸਟ ਡਾਕਟਰਾਂ ਨੂੰ ਲੋਕਾਂ ਦੀ ਸੇਵਾ ਲਈ ਉਤਾਰਿਆ ਜਾ ਰਿਹਾ ਹੈ। ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੇ ਬਾਕੀ ਹੜ੍ਹ ਪ੍ਰਭਾਵਿਤ ਇਲਾਕੇ ਜਿੱਥੇ ਪਾਣੀ ਘੱਟ ਗਿਆ ਹੈ, ਉੱਥੇ ਮੈਗਾ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹੋਰ ਸਪੈਸ਼ਲ ਮੈਡੀਕਲ ਕੈਂਪ ਵੀ ਲਗਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਚੱਲ ਗਈਆਂ ਗੋਲੀਆਂ, ਬੰਬੀਹਾ ਗੈਂਗ ਦੇ ਗੁਰਗੇ ਦਾ ਕਰ 'ਤਾ ENCOUNTER
ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਵੈਕਟਰ ਬੋਰਨ ਜਾਂ ਫਿਰ ਵਾਟਰ ਬੋਰਨ ਬਿਮਾਰੀਆ ਨਾ ਫੈਲਣ, ਇਸ ਲਈ ਸਿਹਤ ਵਿਭਾਗ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਨੂੰ ਬੀਮਾਰੀਆ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਵਿਭਾਗ ਵੱਲੋਂ ਪਹਿਲਾਂ ਜਿੱਥੇ 24 ਘੰਟੇ ਲੋਕਾਂ ਨੂੰ ਸਿਹਤ ਸੇਵਾਵਾ ਪ੍ਰਦਾਨ ਕੀਤੀਆਂ ਗਈਆਂ ਹਨ, ਉੱਥੇ ਹੀ ਹੁਣ ਮੈਗਾ ਮੈਡੀਕਲ ਕੈਂਪ ਹਰ ਹੜ੍ਹ ਪ੍ਰਭਾਵਿਤ ਇਲਾਕਿਆ 'ਚ ਬਿਮਾਰੀਆਂ ਨਾਲ ਨਜਿੱਠਣ ਲਈ ਕਾਰਗਰ ਸਾਬਤ ਹੋਣਗੇ। ਇਸ ਦੇ ਨਾਲ ਹੀ ਮੱਛਰਾਂ ਤੋਂ ਬਚਾਅ ਲਈ ਘਰਾਂ ਵਿਚ ਸਪਰੇਅ ਵੀ ਕਰਵਾਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਜਨਾਲਾ 'ਚ ਵੱਡੀ ਵਾਰਦਾਤ, ਡਾਕਟਰ ਨੂੰ ਮਾਰੀਆਂ ਗੋਲੀਆਂ
NEXT STORY