ਜਲੰਧਰ (ਕੁੰਦਨ/ਪੰਕਜ) : ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀ.ਆਈ.ਐਮ.ਐਸ), ਜਲੰਧਰ ਵਿਖੇ "ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ" ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ। ਇਹ ਸਮਾਰੋਹ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਸੰਦਰਭ ਵਿੱਚ ਕਰਵਾਇਆ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ, ਆਈ.ਪੀ.ਐਸ. ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਗਮ ਵਿੱਚ ਡਾ. ਰਾਜੀਵ ਅਰੋੜਾ, ਡਾਇਰੈਕਟਰ ਪ੍ਰਿੰਸਪਲ; ਡਾ. ਕਵਲਜੀਤ ਸਿੰਘ, ਐਗਜ਼ਿਕਿਊਟਿਵ ਚੇਅਰਪਰਸਨ; ਡਾ. ਐਚ.ਕੇ. ਚੀਮਾ, ਡੀਨ ਅਕੈਡਮਿਕਸ ਅਤੇ ਵਿਭਿੰਨ ਵਿਭਾਗਾਂ ਦੇ ਮੁਖੀਆਂ ਨੇ ਵੀ ਸ਼ਿਰਕਤ ਕੀਤੀ।

ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਮੈਡੀਕਲ ਅਤੇ ਨਰਸਿੰਗ ਵਿਦਿਆਰਥੀਆਂ ਨੇ ਭਾਗ ਲਿਆ। ਡੀ.ਏ.ਵੀ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਉੱਤੇ ਆਧਾਰਿਤ ਸੋਚਣ ਤੇ ਮਜਬੂਰ ਕਰ ਦੇਣ ਵਾਲਾ ਰੋਲ ਪਲੇ ਪੇਸ਼ ਕੀਤਾ ਗਿਆ। ਨਸ਼ਿਆਂ ਦੇ ਖਿਲਾਫ਼ ਚੱਲ ਰਹੀ ਮੁਹਿਮ ਤਹਿਤ ਪੋਸਟਰ ਤੇ ਰੀਲ ਬਣਾਉਣ ਦੀ ਪ੍ਰਤੀਯੋਗਿਤਾ ਦੇ ਜੇਤੂਆਂ ਨੂੰ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।
ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਸ੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਾ ਰੋਕਥਾਮ ਲਈ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਕਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਮਾਨਸਿਕ ਸਿਹਤ ਵਿਸ਼ੇਸ਼ਗਿਆਨ, ਮੈਡੀਕਲ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਅਭਿਆਨ ਵਿੱਚ ਭਰਪੂਰ ਭਾਗ ਲੈਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਆਪਣਾ ਯੋਗਦਾਨ ਪਾਉਣ।ਉਨ੍ਹਾਂ ਨੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਤਬਦੀਲੀ ਦੇ ਸਾਥੀ ਬਣਨ ਅਤੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਡੇਰਾ ਬਾਬਾ ਜਵਾਹਰ ਦਾਸ ਸੂਸਾਂ ਦੇ ਪ੍ਰਬੰਧਾਂ ਸਬੰਧੀ ਅਰਜ਼ੀ ਹੇਠਲੀ ਅਦਾਲਤ ਵੱਲੋਂ ਖਾਰਜ
NEXT STORY