ਜਲੰਧਰ (ਧਵਨ)-ਪੁਲਸ ਕਮਿਸ਼ਨਰੇਟ ਜਲੰਧਰ ਵੱਲੋਂ ਲੋਕਾਂ ਨੂੰ ਆਨਲਾਈਨ ਬਲੈਕਮੇਲਿੰਗ ਅਤੇ ਸੈਕਸਟੌਰਸ਼ਨ ਵਰਗੇ ਸਾਈਬਰ ਅਪਰਾਧਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਗਿਆ ਹੈ। ਪੁਲਸ ਕਮਿਸ਼ਨਰੇਟ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਅਤੇ ਆਪਣੀਆਂ ਨਿੱਜੀ ਤਸਵੀਰਾਂ, ਵੀਡੀਓਜ਼ ਅਤੇ ਨਿੱਜੀ ਜਾਣਕਾਰੀ ਕਿਸੇ ਅਣਜਾਣ ਵਿਅਕਤੀ ਨਾਲ ਸਾਂਝੀ ਨਾ ਕਰਨ। ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਨਿੱਜੀ ਤਸਵੀਰਾਂ ਅਤੇ ਵੀਡੀਓਜ਼ ਨੂੰ ਜਨਤਕ ਕਰਨ ਦੀ ਧਮਕੀ ਦੇ ਕੇ ਪੈਸੇ ਮੰਗਣਾ ਜਾਂ ਕਿਸੇ ਨੂੰ ਡਰਾਉਣਾ ਗੰਭੀਰ ਸਾਈਬਰ ਅਪਰਾਧ ਹੈ।
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੈਕਸਟੌਰਸ਼ਨ ਅਤੇ ਆਨਲਾਈਨ ਬਲੈਕਮੇਲਿੰਗ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਅਜਿਹੇ ਅਪਰਾਧੀਆਂ ਦੇ ਦਬਾਅ ’ਚ ਨਾ ਆਉਣ। ਇਸ ਤਰ੍ਹਾਂ ਦੀਆਂ ਘਟਨਾਵਾਂ ’ਚ ਅਪਰਾਧੀ ਸੋਸ਼ਲ ਮੀਡੀਆ ਜਾਂ ਹੋਰ ਆਨਲਾਈਨ ਮਾਧਿਅਮਾਂ ਰਾਹੀਂ ਲੋਕਾਂ ਨਾਲ ਸੰਪਰਕ ਬਣਾਉਂਦੇ ਹਨ, ਉਨ੍ਹਾਂ ਦਾ ਵਿਸ਼ਵਾਸ ਜਿੱਤਦੇ ਹਨ ਅਤੇ ਬਾਅਦ 'ਚ ਨਿੱਜੀ ਤਸਵੀਰਾਂ ਜਾਂ ਵੀਡੀਓਜ਼ ਨੂੰ ਜਨਤਕ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਨੂੰ ਬਲੈਕਮੇਲ ਕਰਦੇ ਹਨ। ਕਈ ਵਾਰ ਪੀੜਤਾਂ ਤੋਂ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਅਤੇ ਮੰਗ ਪੂਰੀ ਨਾ ਹੋਣ ’ਤੇ ਪਰਿਵਾਰ, ਦੋਸਤਾਂ ਜਾਂ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਨਿੱਜੀ ਸਮੱਗਰੀ ਤਦਸਾਂਝੀ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ।
ਪੁਲਸ ਵੱਲੋਂ ਜਾਰੀ ਜਾਗਰੂਕਤਾ ਸੰਦੇਸ਼ ’ਚ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਨਿੱਜੀ ਤਸਵੀਰਾਂ, ਵੀਡੀਓਜ਼ ਅਤੇ ਨਿੱਜੀ ਜਾਣਕਾਰੀ ਆਨਲਾਈਨ ਕਿਸੇ ਨਾਲ ਸਾਂਝੀ ਨਾ ਕਰਨ। ਸੋਸ਼ਲ ਮੀਡੀਆ ’ਤੇ ਕਿਸੇ ਅਣਜਾਣ ਵਿਅਕਤੀ ’ਤੇ ਤੁਰੰਤ ਭਰੋਸਾ ਨਾ ਕਰਨ, ਭਾਵੇਂ ਉਹ ਦੋਸਤਾਨਾ ਵਿਵਹਾਰ ਕਰੇ ਜਾਂ ਆਪਣੀ ਪਛਾਣ ਭਰੋਸੇਯੋਗ ਤਰੀਕੇ ਨਾਲ ਪੇਸ਼ ਕਰੇ। ਇਸ ਦੇ ਨਾਲ ਹੀ, ਨਾਗਰਿਕ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਖੁਫੀਅਤਾ ਸੈਟਿੰਗਜ਼ ਨੂੰ ਮਜ਼ਬੂਤ ਰੱਖਣ ਅਤੇ ਇੰਟਰਨੈੱਟ ’ਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਕਰਦੇ ਸਮੇਂ ਸਾਵਧਾਨੀ ਵਰਤਣ, ਤਾਂ ਜੋ ਉਸ ਦਾ ਗਲਤ ਇਸਤੇਮਾਲ ਨਾ ਹੋ ਸਕੇ।
ਇਹ ਵੀ ਪੜ੍ਹੋ: Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੁਲਸ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਨਿੱਜੀ ਤਸਵੀਰਾਂ ਜਾਂ ਵੀਡੀਓਜ਼ ਸਾਂਝੀਆਂ ਕਰਨ ਦੀ ਧਮਕੀ ਦਿੰਦਾ ਹੈ, ਤਾਂ ਘਬਰਾਉਣ ਦੀ ਲੋੜ ਨਹੀਂ ਹੈ। ਪੀੜਤ ਨੂੰ ਅਪਰਾਧੀ ਦੇ ਦਬਾਅ ’ਚ ਆ ਕੇ ਪੈਸੇ ਦੇਣ ਤੋਂ ਬਚਣਾ ਚਾਹੀਦਾ ਹੈ ਅਤੇ ਮਾਮਲੇ ਦੀ ਸ਼ਿਕਾਇਤ ਤੁਰੰਤ ਪੁਲਸ ਕੋਲ ਕਰਨੀ ਚਾਹੀਦੀ ਹੈ। ਸਬੰਧਤ ਚੈਟ, ਫੋਨ ਨੰਬਰ, ਪ੍ਰੋਫਾਈਲ ਲਿੰਕ, ਸਕ੍ਰੀਨਸ਼ਾਟ ਅਤੇ ਹੋਰ ਡਿਜੀਟਲ ਸਬੂਤਾਂ ਨੂੰ ਸੁਰੱਖਿਅਤ ਰੱਖਣਾ ਸ਼ਿਕਾਇਤ ਅਤੇ ਜਾਂਚ ’ਚ ਮਦਦਗਾਰ ਹੋ ਸਕਦਾ ਹੈ। ਪੀੜਤਾਂ ਨੂੰ ਬਿਨਾਂ ਕਿਸੇ ਝਿਜਕ ਦੇ ਅੱਗੇ ਆਉਣਾ ਚਾਹੀਦਾ ਹੈ, ਕਿਉਂਕਿ ਅਜਿਹੇ ਮਾਮਲਿਆਂ ’ਚ ਸ਼ਿਕਾਇਤ ਕਰਨਾ ਅਪਰਾਧੀਆਂ ਖ਼ਿਲਾਫ਼ ਕਾਰਵਾਈ ਦੀ ਦਿਸ਼ਾ ’ਚ ਮਹੱਤਵਪੂਰਨ ਕਦਮ ਹੈ।
ਜਾਗਰੂਕਤਾ ਅਭਿਆਨ ਤਹਿਤ ਪੁਲਸ ਕਮਿਸ਼ਨਰੇਟ ਜਲੰਧਰ ਨੇ ਸੈਕਸਟੌਰਸ਼ਨ ਅਤੇ ਸਾਈਬਰ ਅਪਰਾਧ ਦੀ ਸ਼ਿਕਾਇਤ ਲਈ 'ਯੁੱਧ ਨਸ਼ਿਆਂ ਵਿਰੁੱਧ' ਹੈਲਪਲਾਈਨ ਨੰਬਰ 97791-00200 ਜਾਰੀ ਸੰਦੇਸ਼ ’ਚ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਹੈ। ਪੋਸਟਰ ’ਚ ਸ਼ਿਕਾਇਤਕਰਤਾ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਵੀ ਦਿੱਤਾ ਗਿਆ ਹੈ। ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਈਬਰ ਅਪਰਾਧ ਦਾ ਸ਼ਿਕਾਰ ਹੋਣ ’ਤੇ ਚੁੱਪ ਨਾ ਰਹਿਣ ਅਤੇ ਸਮਾਂ ਰਹਿੰਦੇ ਪੁਲਸ ਨੂੰ ਜਾਣਕਾਰੀ ਦੇਣ।
ਪੁਲਸ ਕਮਿਸ਼ਨਰੇਟ ਜਲੰਧਰ ਨੇ ਆਪਣੇ ਸੰਦੇਸ਼ ’ਚ ‘ਸੁਰੱਖਿਅਤ ਸੋਚੋ, ਸੁਰੱਖਿਅਤ ਰਹੋ’ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਸਾਈਬਰ ਜਾਗਰੂਕਤਾ, ਚੌਕਸੀ ਅਤੇ ਸਮੇਂ ਸਿਰ ਸ਼ਿਕਾਇਤ ਨਾਲ ਆਨਲਾਈਨ ਬਲੈਕਮੇਲਿੰਗ ਦੇ ਖ਼ਤਰੇ ਨੂੰ ਘੱਟ ਕਰਨ ’ਚ ਮਦਦ ਮਿਲ ਸਕਦੀ ਹੈ। ਪੁਲਸ ਦਾ ਉਦੇਸ਼ ਲੋਕਾਂ, ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੂੰ ਡਿਜੀਟਲ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਅਜਿਹੇ ਅਪਰਾਧਾਂ ਤੋਂ ਬਚਣ ਲਈ ਉਤਸ਼ਾਹਤ ਕਰਨਾ ਹੈ।
ਇਹ ਵੀ ਪੜ੍ਹੋ: ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
ਪੁਲਸ ਦੀ ਅਪੀਲ
ਨਿੱਜੀ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਨ ’ਚ ਸਾਵਧਾਨੀ ਵਰਤੋ, ਅਣਜਾਣ ਲੋਕਾਂ ’ਤੇ ਅੱਖਾਂ ਮੀਟ ਕੇ ਭਰੋਸਾ ਨਾ ਕਰੋ ਅਤੇ ਆਨਲਾਈਨ ਬਲੈਕਮੇਲਿੰਗ ਦੀ ਸਥਿਤੀ ’ਚ ਡਰਨ ਦੀ ਬਜਾਏ ਤੁਰੰਤ ਸ਼ਿਕਾਇਤ ਕਰੋ। ਸੈਕਸਟੌਰਸ਼ਨ ਅਪਰਾਧ ਹੈ, ਮਜ਼ਾਕ ਨਹੀਂ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ
NEXT STORY