ਫਾਜ਼ਿਲਕਾ (ਨਾਗਪਾਲ) : ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ ਗਈ। ਇਸ ਸਮੇਂ ਡਾ. ਕਵਿਤਾ ਸਿੰਘ ਨੇ ਕਿਹਾ ਕਿ ਕੌਮੀ ਅਤੇ ਰਾਜ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਸੂਬੇ ਦੇ ਕਲੀਨਿਕਾਂ ਦੀ ਸੁਚਾਰੂ ਕਾਰਗੁਜ਼ਾਰੀ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ। ਜਿਸ ’ਚ ਖਾਸ ਤੌਰ ਤੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਮਰੀਜ਼ ਦੇਖਭਾਲ ਤੇ ਜ਼ੋਰ ਦਿੰਦਿਆਂ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।
ਮੀਟਿੰਗ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਯੋਜਨਾਵਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਸਾਰੇ ਸਿਹਤ ਸੰਸਥਾਨਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਗੁਣਵੱਤਾਪੂਰਨ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਖ਼ਾਸ ਕਰਕੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਲ ਦੇ ਆਧਾਰ 'ਤੇ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਇਲਾਜ ਕੀਤਾਂ ਜਾਵੇ ਅਤੇ ਐੱਨ. ਸੀ. ਡੀ. ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ’ਚ ਮੁਫ਼ਤ ਦਵਾਈਆਂ, ਲੈਬ ਟੈਸਟ ਅਤੇ ਤੁਰੰਤ ਇਲਾਜ ਦੀ ਸਹੂਲਤ ਨੂੰ ਬਿਨਾ ਰੁਕਾਵਟ ਜਾਰੀ ਰੱਖਿਆ ਜਾਵੇ।
ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ! ਸਹਿਮ ਗਏ ਲੋਕ
NEXT STORY