ਬਠਿੰਡਾ (ਵਰਮਾ) : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਦੇ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ 21 ਨਵੰਬਰ, 2026 ਨੂੰ ਨੈਗੋਸ਼ਿਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 138 ਅਧੀਨ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਲੋਕ ਅਦਾਲਤਾਂ ਦਾ ਆਯੋਜਨ ਜਿਲ੍ਹਾ ਅਤੇ ਸੈਸ਼ਨਜ਼-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਕਰੁਨੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤਾ ਜਾ ਰਿਹਾ ਹੈ।
ਮਾਣਯੋਗ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ ਮਿਸ. ਬਲਜਿੰਦਰ ਕੌਰ ਮਾਨ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਲੋਕ ਅਦਾਲਤਾਂ ਦਾ ਉਦੇਸ਼ ਲੰਮ੍ਹੇ ਸਮੇ ਤੋਂ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨਾ ਹੈ। ਇਸ ਲੋਕ ਅਦਾਲਤ ਦਾ ਉਦੇਸ਼ ਚੈੱਕ ਬਾਉਂਸ ਕੇਸਾਂ ਵਿੱਚ ਪਾਰਟੀਆਂ ਦਾ ਆਪਸੀ ਸਮਝੋਤੇ ਨਾਲ ਨਿਪਟਾਰਾ ਕਰਨਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਸਾਰੇ ਹੀ ਵਕੀਲ ਸਾਹਿਬਾਨਾਂ ਨਾਲ ਇਸ ਵਿਸ਼ੇਸ਼ ਲੋਕ ਅਦਾਲਤ ਸਬੰਧੀ ਮੀਟਿੰਗਾਂ ਵੀ ਕੀਤੀਆਂ ਜਾ ਰਿਹੀਆਂ ਹਨ ਅਤੇ ਸਾਰੇ ਸਬੰਧਿਤ ਵਕੀਲ ਅਤੇ ਵਿੱਤੀ ਸੰਸਥਾਵਾਂ ਨੂੰ ਇਸ ਮੌਕੇ ਤੋਂ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਵਿਵਾਦਾਂ ਨੂੰ ਇਸ ਵਿਸ਼ਵਕਲਪਿਕ ਵਿਵਾਦ ਨਿਵਾਰਣ ਤਰੀਕੇ ਰਾਹੀਂ ਸੁਲਝਾਉਣ ਲਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ, ਸਾਰਿਆਂ ਲਈ ਤੇਜ਼ ਅਤੇ ਸਸਤੀ ਨਿਆਂ ਦੀ ਸੇਵਾ ਯਕੀਨੀ ਬਣਾਉਣ ਲਈ ਪ੍ਰਤੀਬੱਧ ਰਹਿੰਦਾ ਹੈ ਅਤੇ ਲੋਕਾਂ ਨੂੰ ਇਨ੍ਹਾਂ ਵਿਸ਼ੇਸ਼ ਲੋਕ ਅਦਾਲਤਾਂ ਵਿੱਚ ਸਰਗਰਮ ਭਾਗ ਲੈਣ ਲਈ ਉਤਸ਼ਾਹਿਤ ਕਰਦਾ ਹੈ।
ਮਿਲਾਵਟੀ ਦੁੱਧ ਬਣਾਉਣ ਵਾਲਿਆਂ ਖ਼ਿਲਾਫ਼ ਦਿੱਤੇ ਜਾਣਗੇ 307 ਦੇ ਪਰਚੇ, ਬਣਾਵਾਂਗੇ ਸਖ਼ਤ ਕਾਨੂੰਨ: ਸੁਖਬੀਰ ਬਾਦਲ
NEXT STORY