ਫਿਰੋਜ਼ਪੁਰ (ਖੁੱਲਰ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਵਿਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਜਾਣਕਾਰੀ ਮੁਤਾਬਕ ਜ਼ਿਲ੍ਹਾ ਫਿਰੋਜ਼ਪੁਰ ਵਿਚ ਸਬ ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ। ਇਨ੍ਹਾਂ ਬੈਂਚ ਵਿਚ ਕੁੱਲ 352 ਕੇਸ ਨਿਪਟਾਰੇ ਲਈ ਲਗਾਏ ਗਏ , ਜਿਨ੍ਹਾਂ ਵਿੱਚੋਂ 157 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਹੁਣ ਫਿਰ 21 ਨਵੰਬਰ, 2026 ਨੂੰ ਵੀ ਇਸੇ ਤਰ੍ਹਾਂ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਲੋਕ ਅਦਾਲਤ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਰਾਹੀਂ ਕਰਵਾਉਣ।
ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
NEXT STORY