ਅੰਮ੍ਰਿਤਸਰ— ਅੰਮ੍ਰਿਤਸਰ ਦੇ ਡੀਸੀ ਕੰਪਲੈਕਸ 'ਚ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਸੇਵਾ ਕਮਿਸ਼ਨ ਦੇ ਮੈਂਬਰਾਂ ਤੋਂ ਇਲਾਵਾ ਜਿਲ੍ਹਾ ਅਧਿਕਾਰੀਆਂ ਵੱਲੋਂ ਵੀ ਇਸ ਮੀਟਿੰਗ 'ਚ ਸ਼ਿਰਕਤ ਕੀਤੀ ਗਈ। ਪੰਜਾਬ ਗਊ ਸੇਵਾ ਕਮਿਸ਼ਨ ਦੇ ਪ੍ਰਧਾਨ ਕੀਮਤੀ ਭਗਤ ਨੇ ਦੱਸਿਆ ਕਿ ਸੜਕਾਂ 'ਤੇ ਘੁੰਮ ਰਹੀਆਂ ਗਊਆਂ ਨੂੰ ਗਊ ਸ਼ਾਲਾ ਭੇਜ ਕੇ ਗਊਆਂ ਦਾ ਸਨਮਾਨ ਵੱਧੇਗਾ ਅਤੇ ਨਾਲ ਹੀ ਸੜਕੀ ਦੁਰਘਟਨਾਵਾਂ ਤੋਂ ਵੀ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ 'ਚ ਗਊਸ਼ਾਲਾ ਦੀ ਉਸਾਰੀ ਕੀਤੀ ਜਾ ਰਹੀ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ।
ਸੇਵਾ ਕਮਿਸ਼ਨ ਵੱਲੋਂ ਲਗਭਗ ਸਾਰੇ ਜਿਲ੍ਹਿਆਂ 'ਚ ਇਸ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸੁਖਪਾਲ ਸਿੰਘ ਨੰਨੂ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਮਾਮਲਾ ਦਰਜ
NEXT STORY