ਧਾਰੀਵਾਲ/ਗੁਰਦਾਸਪੁਰ, (ਵਿਨੋਦ)- ਅੱਜ ਸ਼ਿਵ ਸੈਨਾ ਪੰਜਾਬ ਦੀ ਇਕ ਵਿਸ਼ੇਸ਼ ਬੈਠਕ ਜ਼ਿਲਾ ਉਪ ਪ੍ਰਧਾਨ ਵਿਨੈ ਬੱਬੂ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਸ਼ਿਵ ਸੈਨਾ ਪੰਜਾਬ ਦੇ ਯੁਵਾ ਪ੍ਰਧਾਨ ਰੋਹਿਤ ਮਹਾਜਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਾਜਨ ਨੇ ਕਿਹਾ ਕਿ ਜੋ ਵੀ ਸਰਕਾਰ ਆਉਂਦੀ ਹੈ ਉਹ ਹਰ ਵਾਰ ਹਿੰਦੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਕਿ ਹਿੰਦੂ ਨੇਤਾ ਆਪਣੀਆਂ ਮੰਗਾਂ ਸਰਕਾਰ ਦੇ ਸਾਹਮਣੇ ਨਾ ਰੱਖ ਸਕਣ, ਜਿਸ ਦੇ ਅਧੀਨ ਹੁਣ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਸੁਧੀਰ ਸੂਰੀ 'ਤੇ ਫਿਰ ਪਰਚਾ ਦਰਜ ਕਰ ਦਿੱਤਾ ਗਿਆ ਹੈ। ਮਹਾਜਨ ਨੇ ਕਿਹਾ ਕਿ ਹਿੰਦੂ ਸਮਾਜ ਵਿਚ ਕਾਂਗਰਸ ਸਰਕਾਰ ਪ੍ਰਤੀ ਰੋਸ ਹੈ ਕਿਉਂਕਿ ਜਦੋਂ ਦੀ ਇਹ ਸਰਕਾਰ ਸੱਤਾ ਵਿਚ ਆਈ ਹੈ, ਲਗਾਤਾਰ ਹਿੰਦੂਆਂ 'ਤੇ ਪਰਚੇ ਦਰਜ ਹੋ ਰਹੇ ਹਨ। ਮਹਾਜਨ ਨੇ ਮੰਗ ਕੀਤੀ ਕਿ ਸੁਧੀਰ ਸੂਰੀ 'ਤੇ ਦਰਜ ਕੀਤਾ ਪਰਚਾ ਰੱਦ ਕੀਤਾ ਜਾਵੇ। ਇਸ ਮੌਕੇ ਅਨਿਰੁਧ, ਕੁੰਵਰ ਮਹਾਜਨ, ਰਾਕੇਸ਼ ਖੋਸਲਾ, ਸੋਨੂੰ ਮਹਾਜਨ, ਜੋਗਿੰਦਰ ਸ਼ਰਮਾ ਆਦਿ ਹਾਜ਼ਰ ਸਨ।
ਲਾਲ ਝੰਡਾ ਖੰਡ ਮਿੱਲ ਮਜ਼ਦੂਰ ਯੂਨੀਅਨ ਦੀ ਚੋਣ
NEXT STORY