ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਪੈਟਰੋਲ ਪੰਪ 'ਤੇ ਗੋਲ਼ੀਆਂ ਮਾਰ ਕਰਿੰਦੇ ਦਾ ਕੀਤਾ ਕਤਲ
ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਪਾਬੰਦੀ, ਸਖ਼ਤ ਹਦਾਇਤਾਂ ਹੋ ਗਈਆਂ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੱਕੀ ਜਮਾਨਤ ਕਰਵਾਉਣ ਖਾਤਰ ਵਿਅਕਤੀ ਨੇ ਰੱਚੀ ਸਾਜ਼ਿਸ਼, ਵਿਆਹ ਦਾ ਝੂਠਾ...
NEXT STORY