ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੀ ਜਨਤਾ ਨਾਲ 'ਮਨ ਕੀ ਬਾਤ' ਸਾਂਝਾ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਕਾਰਜਕਾਲ 'ਚ ਜਨਤਾ ਨਾਲ ਮਨ ਦੀ ਗੱਲ ਕੀਤੀ ਸੀ। ਇਸ ਬਾਰ ਪ੍ਰਧਾਨ ਮੰਤਰੀ ਦੇ ਦਫਤਰ ਵਲੋਂ ਮੋਦੀ ਦੇ ਮਨ ਕੀ ਬਾਤ ਨੂੰ ਹੋਰ ਵਿਆਪਕ ਬਣਾਉਣ ਦਾ ਉਪਾਅ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੂੰ ਅੱਜ ਸਵੇਰੇ 11 ਵਜੇ ਤੋਂ ਆਲ ਇੰਡੀਆ ਰੇਡੀਓ, ਡੀ. ਡੀ. ਨੈਸ਼ਨ, ਡੀ. ਡੀ. ਨਿਊਜ਼, ਡੀ. ਡੀ. ਭਾਰਤੀ 'ਤੇ ਸੁਣਿਆ ਜਾ ਸਕੇਗਾ। ਮੋਦੀ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਆਪਣੇ ਮਨ ਕੀ ਬਾਤ ਦੇ ਪਹਿਲੇ ਪ੍ਰੋਗਰਾਮ 'ਚ ਦੇਸ਼ ਦੀ ਜਨਤਾ ਦਾ ਧੰਨਵਾਦ ਕਰਨਗੇ।
ਅਮਰਨਾਥ ਯਾਤਰਾ : ਅੱਜ ਰਵਾਨਾ ਹੋਵੇਗਾ ਸ਼ਿਵ ਭਗਤਾਂ ਦਾ ਪਹਿਲਾ ਜੱਥਾ
ਅਮਰਨਾਥ ਸ਼ਰਧਾਲੂਆਂ ਦਾ ਪਹਿਲਾ ਜੱਥਾ ਸਖ਼ਤ ਸੁਰੱਖਿਆ ਦਰਮਿਆਨ ਅੱਜ ਰਵਾਨਾ ਹੋਵੇਗਾ। ਅਧਿਕਾਰੀਆਂ ਮੁਤਾਬਕ ਹੁਣ ਤਕ ਦੇਸ਼ 'ਚੋਂ ਕਰੀਬ ਡੇਢ ਲੱਖ ਸ਼ਰਧਾਲੂਆਂ ਨੇ 46 ਦਿਨ ਚੱਲਣ ਵਾਲੀ ਇਸ ਯਾਤਰਾ ਲਈ ਰਜਿਸਟਰੇਸ਼ਨ ਕਰਵਾਈ ਹੈ। ਇਹ ਯਾਤਰਾ ਅਨੰਤਨਾਗ ਜ਼ਿਲੇ ਦੇ 36 ਕਿਲੋਮੀਟਰ ਲੰਬੇ ਪਹਿਲਗਾਮ ਮਾਰਗ ਤੇ ਗੰਦੇਰਬਲ ਜ਼ਿਲੇ ਦੇ 14 ਕਿਲੋਮੀਟਰ ਲੰਬੇ ਬਾਲਟਾਲ ਮਾਰਗ ਤੋਂ ਹੁੰਦੀ ਹੈ।
ਮੁਰਾਦਾਬਾਦ ਦੌਰੇ 'ਤੇ ਅੱਜ ਯੋਗੀ ਅਦਿੱਤਿਆਨਾਥ
ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਮੰਡਲ ਦੀ ਕਾਨੂੰਨ ਵਿਵਸਥਾ ਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ 30 ਜੂਨ ਭਾਵ ਅੱਜ ਮੁਰਾਦਾਬਾਦ ਜਾ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਯੋਗੀ ਨਿਰਯਾਤਕਾਂ ਦੇ ਪ੍ਰਤੀਨਿਧੀ ਮੰਡਲ ਤੇ ਵੱਖ-ਵੱਖ ਸੰਗਠਨਾਂ ਨਾਲ ਵੀ ਮੁਲਾਕਾਤ ਕਰਨਗੇ। ਮੁੱਖ ਮੰਤਰੀ ਯੋਗੀ ਦਾ ਮਿੰਟ ਟੂ ਮਿੰਟ ਪ੍ਰੋਗਰਾਮ ਮਿਲਣ ਤੋਂ ਬਾਅਦ ਅਧਿਕਾਰੀ ਉਨ੍ਹਾਂ ਦੇ ਦੌਰੇ ਦੀਆਂ ਤਿਆਰੀਆਂ 'ਚ ਜੁਟ ਗਏ ਹਨ।
ਖੇਡ
ਅੱਜ ਹੋਣ ਵਾਲੇ ਮੁਕਾਬਲੇ
ਇੰਗਲੈਂਡ 'ਚ ਖੇਡੇ ਜਾ ਰਹੇ ਵਿਸ਼ਵ ਕੱਪ 2019 'ਚ ਅੱਜ ਭਾਰਤ ਦਾ ਮੁਕਾਬਲਾ ਮੇਜਬਾਨ ਇੰਗਲੈਂਡ ਨਾਲ ਹੋਵੇਗਾ। ਜ਼ਿਕਰਯੋਗ ਹੈ ਕਿ 'ਮੈਨ ਇੰਨ ਬਲੂ' ਪਹਿਲੀ ਵਾਰ 'ਆਰੇਂਜ ਜਰਸੀ' 'ਚ ਨਜ਼ਰ ਆਏਗੀ। ਸ਼ਨੀਵਾਰ ਨੂੰ ਬੀ. ਸੀ. ਸੀ. ਆਈ. ਨੇ ਇਸ ਦਾ ਆਫੀਸ਼ੀਅਲ ਐਲਾਨ ਕੀਤਾ ਸੀ।
ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਹੋਣਗੀਆਂ ਜ਼ਬਤ
NEXT STORY