ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਹੁਣ ਪੂਰੀ ਤਰ੍ਹਾਂ ਖੁਸ਼ਕ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਸੂਬੇ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਤਾਪਮਾਨ 'ਚ ਗਿਰਾਵਟ ਸ਼ੁਰੂ ਹੋ ਗਈ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਤੱਕ ਡਿੱਗ ਗਿਆ ਹੈ ਅਤੇ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ 'ਚ 31.6 ਡਿਗਰੀ ਰਿਹਾ ਜੋ ਆਮ ਨਾਲੋਂ 2.6 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ 4 ਨਵੰਬਰ ਤੋਂ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਸਵੇਰ-ਸ਼ਾਮ ਦੀ ਠੰਡ ਵਧੇਗੀ। ਦਿਨ ਵੇਲੇ ਅਸਮਾਨ ਸਾਫ਼ ਰਹਿਣ ਕਾਰਨ ਤੇਜ਼ ਧੁੱਪ ਰਹੇਗੀ। ਪੰਜਾਬ ਅਤੇ ਚੰਡੀਗੜ੍ਹ ਦੇ ਉੱਤਰ 'ਚ ਇੱਕ ਪੱਛਮੀ ਗੜਬੜ ਬਣੀ ਹੋਈ ਹੈ, ਪਰ ਫਿਲਹਾਲ ਇਸਦਾ ਸੂਬੇ ਦੇ ਮੌਸਮ 'ਤੇ ਕੋਈ ਅਸਰ ਨਹੀਂ ਪਵੇਗਾ।
ਇਹ ਵੀ ਪੜ੍ਹੋ-ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ ਮੁਸ਼ਕਲ
NEXT STORY