ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਵਿਭਾਗ ਦੇ ਟੀਚਿੰਗ ਅਤੇ ਨਾਨ-ਟੀਚਿੰਗ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਆਪਣੀ ਸਲਾਨਾ ਗੁਪਤ ਰਿਪੋਰਟ (ਏ. ਸੀ. ਆਰ.) ਹਾਰਡ ਕਾਪੀ ਰਾਹੀਂ ਭਰੀ ਜਾਂਦੀ ਹੈ। ਇਸ ਕਾਰਨ ਇਹ ਰਿਪੋਰਟ ਆਮ ਕਰ ਕੇ ਸਮੇਂ ’ਤੇ ਲਿਖੀ ਨਹੀਂ ਜਾਂਦੀ ਅਤੇ ਇਨ੍ਹਾਂ ਰਿਪੋਰਟਾਂ ਦੇ ਗੁੰਮ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੇਲਵੇ ਟਰੈਕ ਜਾਮ, ਕਈ Trains ਰੱਦ ਤੇ ਕਈ ਹੋ ਗਈਆਂ ਲੇਟ, ਲੋਕ ਭਾਰੀ ਪਰੇਸ਼ਾਨ
ਇਸ ਲਈ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਫ਼ੈਸਲਾ ਲਿਆ ਹੈ ਕਿ ਸਾਲ 2023-24 ਦੀ ਅਤੇ ਇਸ ਤੋਂ ਬਾਅਦ ਭਰੀਆਂ ਜਾਣ ਵਾਲੀਆਂ ਸਾਰੀਆਂ ਸਲਾਨਾ ਗੁਪਤ ਰਿਪੋਰਟਾਂ ਸਿਰਫ ਆਈ. ਐੱਚ. ਆਰ. ਐੱਮ. ਐੱਸ. ਪੋਰਟਲ ’ਤੇ ਹੀ ਭਰੀਆਂ ਜਾਣਗੀਆਂ। ਕਿਸੇ ਵੀ ਟੀਚਿੰਗ ਅਤੇ ਨਾਨ ਟੀਚਿੰਗ ਕੇਡਰ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਰਡ ਕਾਪੀ ਰਾਹੀਂ ਪੇਸ਼ ਕੀਤੀ ਗਈ ਸਲਾਨਾ ਗੁਪਤ ਰਿਪੋਰਟ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਿਨ ਪਵੇਗਾ ਮੀਂਹ, ਸੰਘਣੀ ਧੁੰਦ ਪੈਣ ਬਾਰੇ ਜਾਰੀ ਹੋਇਆ Alert
ਸਰਕਾਰ ਵੱਲੋਂ ਇਸ ਮਾਮਲੇ ਨੂੰ ਸਮਾਂ ਹੱਦ ਦੇ ਅੰਦਰ ਪੂਰਾ ਕਰਨ ਲਈ ਇਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੇ ਨਾਲ ਤਾਲਮੇਲ ਕਰਦੇ ਹੋਏ ਅਧਿਕਾਰੀਆਂ, ਮੁਲਾਜ਼ਮਾਂ ਦੀ ਟ੍ਰੇਨਿੰਗ ਕਰਵਾਈ ਜਾਵੇਗੀ ਅਤੇ ਇਹ ਕਮੇਟੀ ਵੱਖ-ਵੱਖ ਦਫ਼ਤਰਾਂ ਵਿਚ ਨੋਡਲ ਅਧਿਕਾਰੀ ਅਤੇ ਏ. ਸੀ. ਆਰ. ਕਸਟੋਡੀਅਨ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਨੇ ਅਮਰੀਕਾ ਆਧਾਰਿਤ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 6 ਕਿਲੋ ਹੈਰੋਇਨ ਸਣੇ 2 ਅੜਿੱਕੇ
NEXT STORY