ਗੁਰਦਾਸਪੁਰ (ਹਰਮਨ)- ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ 7 ਅਗਸਤ ਨੂੰ ਨੈਸ਼ਨਲ ਡੀ-ਵਾਰਮਿੰਗ ਡੇਅ ਮਨਾਇਆ ਜਾਵੇਗਾ। ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਵਜੋਂ ਮਨਾਏ ਜਾਂਦੇ ਇਸ ਦਿਵਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਖੁਆਈ ਜਾਵੇਗੀ। ਇਸ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਜੀ ਨੇ ਦੱਸਿਆ ਕਿ ਬੱਚਿਆਂ ਵਿੱਚ ਖ਼ੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ ਹਨ। ਪੇਟ ਦੇ ਕੀੜੀਆਂ ਤੋਂ ਮੁਕਤੀ ਦਿਵਸ ਮੌਕੇ ਐਲਬੈਂਡਾਜੋਲ ਦੀ ਦਵਾਈ 7 ਅਗਸਤ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਖੁਆਈ ਜਾਵੇਗੀ। ਇਹ ਦਵਾਈ ਦੁਪਹਿਰ ਦੇ ਖਾਣੇ ਤੋਂ ਬਾਅਦ ਬੱਚਿਆਂ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ

ਦਵਾਈ ਬਿਲਕੁਲ ਵੀ ਖਾਲੀ ਪੇਟ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਬੱਚੇ ਖਾਣਾ ਖਾਣ ਅਤੇ ਹੋਰ ਚੀਜ਼ਾਂ ਖਾਣ ਤੋਂ ਪਹਿਲਾਂ ਆਪਣੇ ਹੱਥ ਚੰਗੀ ਤਰ੍ਹਾਂ ਨਹੀਂ ਧੋਂਦੇ, ਜਿਸ ਕਾਰਨ ਉਨ੍ਹਾਂ ਨੂੰ ਪੇਟ ਦੀਆਂ ਬੀਮਾਰੀਆਂ ਆਸਾਨੀ ਨਾਲ ਲੱਗ ਜਾਂਦੀਆਂ ਹਨ। ਇਸ ਕਾਰਨ ਕਰਕੇ, ਸਿਹਤ ਵਿਭਾਗ 1 ਤੋਂ 19 ਸਾਲ ਦੀ ਉਮਰ ਦੇ ਸਾਰੇ ਸਕੂਲੀ ਬੱਚਿਆਂ ਨੂੰ ਸਾਲ ਵਿੱਚ ਦੋ ਵਾਰ ਕੀੜੇ ਮਾਰਨ ਦੀਆਂ ਗੋਲ਼ੀਆਂ ਦਿੰਦਾ ਹੈ। ਜਿਨ੍ਹਾਂ ਬੱਚਿਆਂ ਦੇ ਪੇਟ ਵਿੱਚ ਕੀੜੇ ਨਹੀਂ ਹੁੰਦੇ, ਉਨ੍ਹਾਂ ਨੂੰ ਖ਼ੂਨ ਦੀ ਵੀ ਕਮੀ ਨਹੀਂ ਹੋਵੇਗੀ ਅਤੇ ਜੇਕਰ ਬੱਚਾ ਚੰਗਾ ਖਾਵੇ ਤਾਂ ਉਹ ਚੰਗੀ ਸਿਹਤ ਦੇ ਨਾਲ-ਨਾਲ ਚੰਗੀ ਪੜ੍ਹਾਈ ਵੀ ਕਰੇਗਾ।
ਇਹ ਵੀ ਪੜ੍ਹੋ: ਪੰਜਾਬ 'ਚ BBMB ਵੱਲੋਂ Alert ਜਾਰੀ! ਡੈਮ ਤੋਂ ਛੱਡਿਆ ਜਾਵੇਗਾ ਅੱਜ ਪਾਣੀ, ਬਣ ਸਕਦੇ ਹੜ੍ਹ ਦੇ ਹਾਲਾਤ
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਮਮਤਾ ਜੀ ਅਤੇ ਸਕੂਲ ਹੈਲਥ ਕਲੀਨਿਕ ਮੁਖੀ ਡਾਕਟਰ ਭਾਵਨਾ ਸ਼ਰਮਾ ਨੇ ਦੱਸਿਆ ਕਿ ਵਿਭਾਗ ਵੱਲੋਂ 7 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 1 ਤੋਂ 2 ਸਾਲ ਤੱਕ ਦੇ 25690 ਬੱਚਿਆਂ ਨੂੰ ਐਲਬੈਂਡਾਜੋਲ ਸਿਰਪ ਅਤੇ 2 ਤੋਂ 19 ਸਾਲ ਤੱਕ ਦੇ 378781 ਬੱਚਿਆਂ ਨੂੰ ਕੀੜੇ ਮਾਰਨ ਦੀਆਂ ਗੋਲ਼ੀਆਂ ਖੁਆਈਆਂ ਜਾਣਗੀਆਂ। ਜਿਹੜੇ ਬੱਚੇ ਦਵਾਈ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਇਹ ਦਵਾਈ 14 ਅਗਸਤ ਨੂੰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 30 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਨਵੇਂ ਹੁਕਮ ਹੋ ਗਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਨੇ ਕੀਤੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਪੂਰੀ List
NEXT STORY