ਚੰਡੀਗੜ੍ਹ : ਪੰਜਾਬ-ਹਰਿਆਣਾ ਵਿਚਾਲੇ ਭਾਖੜਾ ਨਹਿਰ ਦੇ ਪਾਣੀ ਦੇ ਚੱਲ ਰਹੇ ਵਿਵਾਦ ਦਰਮਿਆਨ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਸਦਨ ਦੀ ਕਾਰਵਾਈ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਵੀ ਪਾਣੀਆਂ ਦੀ ਗੱਲ ਹੋਵੇਗੀ ਤਾਂ ਪੰਜਾਬ ਭਾਜਪਾ ਹਮੇਸ਼ਾ ਪੰਜਾਬੀਆਂ ਦੇ ਹੱਕ ਵਿਚ ਖੜ੍ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਦਾ ਇਕੋ ਇਕ ਸਟੈਂਡ ਹੈ, ਅਸੀਂ ਇਕ ਹਾਂ, ਸਾਡੇ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਦੇ ਸਕਦੇ ਹਾਂ। ਜਦੋਂ ਵੀ ਸੂਬੇ ਉਪਰ ਕੋਈ ਗੱਲ ਆਉਂਦੀ ਹੈ ਤਾਂ ਅਸੀਂ ਸਿਆਸਤ ਤੋਂ ਉਪਰ ਉਠ ਕੇ ਚੱਲੇ ਹਾਂ। ਸਾਡੀ ਵਿਚਾਰ ਧਾਰਾ ਜ਼ਰੂਰ ਵੱਖ ਹੋ ਸਕਦੀ ਹੈ ਹੈ ਪਰ ਪੰਜਾਬ ਲਈ ਅਸੀਂ ਇਕ ਹਾਂ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਨਵੀਂ ਮੁਸੀਬਤ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ
ਸ਼ਰਮਾ ਨੇ ਕਿਹਾ ਕਿ ਅਸੀਂ ਪੰਜਾਬ ਦਾ ਪਾਣੀ ਪੀਤਾ ਪੰਜਾਬ ਦਾ ਅੰਨ ਖਾਧਾ ਜੇ ਅਸੀਂ ਪੰਜਾਬ ਪ੍ਰਤੀ ਵਫਾਦਾਰ ਨਹੀਂ ਹੋ ਸਕਦੇ ਤਾਂ ਪਾਰਟੀ ਪ੍ਰਤੀ ਕੀ ਹੋਵਾਂਗੇ। ਭਾਜਪਾ ਵਿਧਾਇਕ ਨੇ ਕਿਹਾ ਕਿ ਸਾਨੂੰ ਇਕ ਪੋਜ਼ੇਟਿਵ ਰੋਡ ਮੈਪ ਬਨਾਉਣ ਚਾਹੀਦਾ ਹੈ, ਜਿਸ ਨਾਲ ਇਹ ਤੈਅ ਕੀਤਾ ਜਾਵੇ ਕਿ ਪੰਜਾਬ ਅਤੇ ਪਾਣੀ ਨੂੰ ਕਿਸ ਤਰ੍ਹਾਂ ਬਚਾਉਣਾ ਹੈ।
ਇਹ ਵੀ ਪੜ੍ਹੋ : ਪਾਣੀਆਂ ਦੇ ਮੁੱਦੇ 'ਤੇ ਵਿਧਾਨ ਸਭਾ 'ਚ ਗਰਮਾਇਆ ਮਾਹੌਲ, ਬਾਜਵਾ ਤੋਂ ਮੁਆਫ਼ੀ ਮੰਗਣ ਦੀ ਉੱਠੀ ਮੰਗ
ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਦੇ ਪਾਣੀਆਂ ਦੀ ਗੱਲ ਚੱਲ ਰਹੀ ਹੈ ਪਰ ਤਿੰਨ ਸਾਲ ਜਿਹੜਾ ਵਾਧੂ ਪਾਣੀ ਗਿਆ, ਉਸ ਸਮੇਂ ਵੀ ਚਰਚਾ ਕਰਨੀ ਚਾਹੀਦੀ ਸੀ। ਪੰਜਾਬ ਦੇ ਪਾਣੀਆਂ ਦੀ ਰਾਖੀ ਹੋਣੀ ਚਾਹੀਦੀ ਹੈ, ਅੱਜ ਜਿਹੜਾ ਦੋਵਾਂ ਸੂਬਿਆਂ ਵਿਚਾਲੇ ਤਣਾਅ ਬਣਿਆ ਹੈ, ਇਹ ਨਹੀਂ ਹੋਣਾ ਚਾਹੀਦਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਡੇ ਕਿਸੇ ਨਾਲ ਕੋਈ ਲੜਾਈ ਨਹੀਂ ਹੈ, ਅਸੀਂ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਹਾਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਸਿੱਧੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਣੀਆਂ ਦੇ ਰੇੜਕੇ 'ਤੇ ਸਦਨ 'ਚ ਗਰਜੇ CM ਮਾਨ, BBMB ਨੂੰ ਲੈ ਕੇ ਆਖੀ ਵੱਡੀ ਗੱਲ (ਵੀਡੀਓ)
NEXT STORY