ਚੰਡੀਗੜ੍ਹ (ਰਮਨਜੀਤ) : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੰਗਲਵਾਰ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਜਾਰੀ ਹੈ।
ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਸਬੰਧੀ ਬਿੱਲ ਨਾ ਲਿਆਉਣ ਕਰਕੇ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਅਕਾਲੀ ਆਗੂਆਂ ਨੂੰ ਪੰਜਾਬ ਭਵਨ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਦੂਜੇ ਪਾਸੇ ਪ੍ਰਸਤਾਵਿਤ ਬਿੱਲ ਦੀ ਕਾਪੀ ਨਾ ਮਿਲਣ ਕਰਕੇ ਆਪ ਵਿਧਾਇਕਾਂ ਨੇ ਵਿਧਾਨ ਸਭਾ ਸਦਨ ਦੇ ਅੰਦਰ ਦੀ ਧਰਨਾ ਲਾ ਦਿੱਤਾ ਹੈ।
ਆਪ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਬਿੱਲ ਦੀ ਕਾਪੀ ਨਹੀਂ ਮਿਲਦੀ, ਉਸ ਸਮੇਂ ਤੱਕ ਉਹ ਅੰਦਰ ਦੀ ਬੈਠੇ ਰਹਿਣਗੇ, ਫਿਰ ਭਾਵੇਂ ਉਨ੍ਹਾਂ ਨੂੰ ਇੱਥੇ ਰਾਤ ਹੀ ਕਿਉਂ ਨਾ ਕੱਟਣੀ ਪਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਿੱਲਾਂ ਦੀ ਕਾਪੀ ਲੈ ਕੇ ਹੀ ਧਰਨੇ ਤੋਂ ਉੱਠਣਗੇ।
ਇਸ ਗ਼ਰੀਬ ਪਰਿਵਾਰ ਲਈ ਫ਼ਰਿਸ਼ਤਾ ਬਣ ਕੇ ਬਹੁੜਿਆ ਐੱਸ. ਪੀ. ਓਬਰਾਏ, ਇੰਝ ਕੀਤੀ ਮਦਦ
NEXT STORY