ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਕੱਲ੍ਹ ਹੋਣ ਵਾਲਾ ਸੈਸ਼ਨ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਜਾਰੀ ਕਰਕੇ ਆਮ ਆਦਮੀ ਪਾਰਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰੱਦ ਕਰ ਦਿੱਤਾ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਲਈ ਰਾਜਪਾਲ ਨੂੰ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਨੇ ਇਸ ਵਿਸ਼ੇਸ਼ ਸੈਸ਼ਨ ਨੂੰ ਅਸੰਵਿਧਾਨਕ ਦੱਸਦਿਆਂ ਕਿਹਾ ਸੀ ਕਿ ਸਦਨ ਦੀ ਕਾਰਜਪ੍ਰਣਾਲੀ ਅਤੇ ਕੰਮਕਾਜ ਦੇ ਨਿਯਮਾਂ ਤਹਿਤ ਭਰੋਸੇ ਦੇ ਮਤੇ ਦੀ ਕੋਈ ਵਿਵਸਥਾ ਨਹੀਂ ਹੈ।
ਇਹ ਵੀ ਪੜ੍ਹੋ : ਨਸ਼ਾ ਤਸਕਰਾਂ ਦੀ ਹੁਣ ਖ਼ੈਰ ਨਹੀਂ, ਨਸ਼ੇ 'ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਸ ਨੇ ਚੁੱਕਿਆ ਇਹ ਕਦਮ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼
NEXT STORY