ਫਿਰੋਜ਼ਪੁਰ (ਕੁਮਾਰ)— ਕੋਰੋਨਾ ਦੀ ਆਫ਼ਤ ਦਰਮਿਆਨ ਵੀ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਤੋਂ ਰੋਜ਼ਾਨਾ ਕਰੋੜਾਂ ਦੀ ਕੀਮਤ 'ਚ ਹੈਰੋਇਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਵੀ ਗੁਪਤ ਸੂਚਨਾ ਦੇ ਆਧਾਰ 'ਤੇ ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਦੀ ਪੁਲਸ ਨੇ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ 'ਚ ਫਿਰੋਜ਼ਪੁਰ ਦੇ ਪਿੰਡ ਰਾਜਾ ਰਾਏ 'ਚ ਰੇਡ ਕਰਦੇ ਹੋਏ ਕਥਿਤ ਤੌਰ 'ਤੇ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਦੇ ਕੋਲੋਂ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ:ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਲਿਆ ਇਹ ਫੈਸਲਾ
ਫੜੀ ਗਈ ਹੈਰੋਇਨ ਕੌਮਾਂਤਰੀ ਬਾਜ਼ਾਰ 'ਚ ਕੀਮਤ 15 ਕਰੋੜ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਇਕ ਹੈਰਇਨ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਗਈ ਸੀ। ਐੱਸ. ਟੀ. ਐੱਫ. ਵੱਲੋਂ ਇਸ ਬਰਾਮਦਗੀ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮੋਬਾਇਲ ਕਾਰਨ ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, 6ਵੀਂ ਜਮਾਤ 'ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਚੁੱਕਿਆ ਹੈਰਾਨ ਕਰਦਾ ਕਦਮ
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਨੇ ਬੀ. ਓ. ਪੀ. ਨਾਓ ਬਹਿਰਾਮ ਦੇ ਖੇਤਰ 'ਚੋਂ ਸਾਂਝੀ ਮੁਹਿੰਮ ਦੌਰਾਨ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਸੀ, ਜਿਸ ਦੀ ਕੀਮਤ 5 ਕਰੋੜ ਸੀ।
ਇਹ ਵੀ ਪੜ੍ਹੋ: ਹੋਟਲ 'ਚ ਲਿਜਾ ਕੇ ਨਾਬਾਲਗ ਲੜਕੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਬਣਾਇਆ ਹਵਸ ਦਾ ਸ਼ਿਕਾਰ
ਕੋਰੋਨਾ ਕਾਰਣ ਨੌਜਵਾਨ ਪੱਤਰਕਾਰ ਦੀ ਮੌਤ 'ਤੇ ਮੁੱਖ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
NEXT STORY