ਅੰਮ੍ਰਿਤਸਰ (ਜ.ਬ.)- ਰੇਲ ਯਾਤਰੀਆਂ ਦੀ ਆਵਾਜਾਈ ਦੀ ਸਹੂਲਤ ਲਈ ਰੇਲਵੇ ਵਲੋਂ 22 ਦਸੰਬਰ ਤੋਂ 1 ਜਨਵਰੀ ਤੱਕ ਅੰਮ੍ਰਿਤਸਰ ਅਤੇ ਕਾਦੀਆਂ ਰੇਲਵੇ ਸਟੇਸ਼ਨਾਂ ਵਿਚਕਾਰ ਰੋਜ਼ਾਨਾ ਇਕ ਜੋੜੀ ਮੇਲਾ ਸਪੈਸ਼ਲ ਟ੍ਰੇਨਾਂ ਦਾ ਸੰਚਾਲਨ ਹੋਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਵੀ ਦਿੱਤੀ ਚਿਤਾਵਨੀ
ਪ੍ਰਾਪਤ ਜਾਣਕਾਰੀ ਅਨੁਸਾਰ 22 ਦਸੰਬਰ ਅਤੇ 1 ਜਨਵਰੀ ਵਿਚਕਾਰ ਰੋਜ਼ਾਨਾ (ਅੱਪ) ਮੇਲਾ ਸਪੈਸ਼ਲ ਟ੍ਰੇਨ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸਵੇਰੇ 9:35 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 11:15 ਵਜੇ ਕਾਦੀਆਂ ਰੇਲਵੇ ਸਟੇਸ਼ਨ ਪਹੁੰਚੇਗੀ। ਵਾਪਸੀ ਦੀ ਯਾਤਰਾ ’ਤੇ (ਡਾਊਨ) ਮੇਲਾ ਸਪੈਸ਼ਲ ਟ੍ਰੇਨ ਕਾਦੀਆਂ ਤੋਂ ਸਵੇਰੇ 11:25 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 12:55 ਵਜੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇਗੀ। ਇਹ ਟ੍ਰੇਨ ਰੂਟ ਵੇਰਕਾ, ਕੱਥੂਨੰਗਲ, ਜੈਂਤੀਪੁਰ ਅਤੇ ਬਟਾਲਾ ਰੇਲਵੇ ਸਟੇਸ਼ਨਾਂ ’ਤੇ ਰੁਕੇਗੀ।
ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
NEXT STORY