ਜਲੰਧਰ (ਵੈੱਬ ਡੈਸਕ,ਪਰਮਜੀਤ ਮੋਮੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਕਾਸ਼ੀ ਲਈ ਬੇਗਮਪੁਰਾ ਐਕਸਪ੍ਰੈੱਸ ਸਪੈਸ਼ਲ ਟਰੇਨ ਰਾਹੀਂ ਰਵਾਨਾ ਹੋਏ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੀ ਗੁਰੂ ਰਵਿਦਾਸ ਧਾਮ ਕਾਸ਼ੀ (ਵਾਰਾਣਸੀ) ਲਈ ਜਲੰਧਰ ਸਿਟੀ ਸਟੇਸ਼ਨ ਤੋਂ ਬੇਗਮਪੁਰਾ ਲਈ ਸਪੈਸ਼ਲ ਟ੍ਰੇਨ ਦੁਪਹਿਰ ਤਿੰਨ ਵਜੇ ਤੋਂ ਬਾਅਦ ਰਵਾਨਾ ਹੋਈ।

ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਵੈਲਫੇਅਰ ਟਰਸਟ ਦੇ ਚੇਅਰਮੈਨ ਤੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ ਵਿੱਚ ਬੇਗਮਪੁਰਾ ਐਕਸਪ੍ਰੈਸ ਟ੍ਰੇਨ ਰਾਹੀਂ ਰਵਾਨਾ ਹੋਈਆਂ ਸੰਗਤਾਂ ਵਿਚ ਪ੍ਰਕਾਸ਼ ਉਤਸਵ ਦੀਆਂ ਖ਼ੁਸ਼ੀਆਂ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ‘ਸ਼ਰਧਾ ਦਾ ਸੈਲਾਬ’ ਵੇਖਣ ਨੂੰ ਮਿਲਿਆ, ਹਜ਼ਾਰਾਂ ਦੀ ਤਾਦਾਦ ’ਚ ਪਹੁੰਚੀਆਂ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਉਂਦਿਆਂ ਨਮਨ ਕੀਤਾ।

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਟੇਸ਼ਨ ’ਤੇ ਮੌਜੂਦ ਸੰਗਤ ਅਤੇ ਸੰਤਾਂ ਦੁਆਰਾ ਉਤਸ਼ਾਹ ਨਾਲ ਭਜਨ ਗਾਏ ਗਏ। ਸੰਤ ਨਿਰੰਜਣ ਦਾਸ ਵੀ ਸੰਗਤਾਂ ਸਮੇਤ ਟਰੇਨ ਰਾਹੀਂ ਕਾਸ਼ੀ ਲਈ ਰਵਾਨਾ ਹੋਏ। ਆਲਮ ਇਹ ਸੀ ਕਿ ਸਟੇਸ਼ਨ ਹਰ ਪਾਸਿਓਂ ਭਰਿਆ ਹੋਇਆ ਸੀ। ਮੇਲੇ ਵਿਚ ਵੀ ਇੰਨੀ ਭੀੜ ਨਹੀਂ ਹੁੰਦੀ ਜਿੰਨੀ ਸਟੇਸ਼ਨ ’ਤੇ ਵਿਖਾਈ ਦਿੱਤੀ। ਸੰਗਤਾਂ ਨੇ ਅਟੁੱਟ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ।

ਰੇਲਵੇ ਸਟੇਸ਼ਨ ਜਲੰਧਰ ਤੋਂ ਬੇਗਮਪੁਰਾ ਐਕਸਪ੍ਰੈਸ ਰਾਹੀਂ ਰਵਾਨਾ ਹੋਣ ਵਾਲੀਆਂ ਸੰਗਤਾਂ ਸਤਿਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਆਪਣੀਆਂ ਹਾਜ਼ਰੀਆਂ ਲਗਵਾ ਰਹੀਆਂ ਸਨ ਅਤੇ ਪਦਮ ਸ਼੍ਰੀ ਸੰਤ ਬਾਬਾ ਨਿਰੰਜਨ ਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਸਨ। ਇਸ ਦੌਰਾਨ ਸੰਗਤਾਂ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਲੰਗਰ ਲਗਾਏ ਗਏ। ਪੂਰਾ ਰੇਲਵੇ ਸਟੇਸ਼ਨ ਸ਼੍ਰੀ ਗੂਰੂ ਰਵਿਦਾਜ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।

ਇਸ ਮੌਕੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀ ਮੁਬਾਰਕਬਾਦ ਦਿੰਦੇ ਹੋਏ ਸਤਿਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਸਾਲ 2027 ਵਿੱਚ ਸਤਿਗੁਰ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਉਤਸਵ ਸ਼ਤਾਬਦੀ ਪ੍ਰਕਾਸ਼ ਉਤਸਵ ਵੱਲੋਂ ਸਮੁੱਚੇ ਵਿਸ਼ਵ ਵਿੱਚ ਮਨਾਇਆ ਜਾਵੇਗਾ ਅਤੇ ਇਸ ਮਹਾਨ ਪੁਰਬ ਦੀਆਂ ਤਿਆਰੀਆਂ ਹੋਣ ਤੋਂ ਹੀ ਆਰੰਭ ਕਰ ਦਿੱਤੀਆਂ ਗਈਆਂ ਹਨ। ਉਧਰ ਦੂਜੇ ਪਾਸੇ ਡੇਰਾ ਸੱਚਖੰਡ ਬੱਲਾ ਦੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਅੱਜ ਰਵਾਨਾ ਹੋਈਆਂ ਸੰਗਤਾਂ 30 ਜਨਵਰੀ ਨੂੰ ਜਨਮ ਸਥਾਨ ਪਹੁੰਚਣਗੀਆਂ ਅਤੇ ਉੱਥੇ ਇਕ ਫਰਵਰੀ ਨੂੰ ਹੋ ਰਹੇ ਸਮਾਗਮ ਵਿੱਚ ਹਿੱਸਾ ਲੈ ਕੇ ਵਾਪਸ ਤਿੰਨ ਫਰਵਰੀ ਨੂੰ ਡੇਰਾ ਸੱਚਖੰਡ ਪਰਤਣਗੀਆਂ ।







ਇਹ ਵੀ ਪੜ੍ਹੋ: "ਮੈਨੂੰ ਨਹੀਂ ਪਤਾ ਚੋਣਾਂ ਕਿੱਥੇ ਹੋ ਰਹੀਆਂ, ਮੈਂ ਤਾਂ ਹੁਣ ..." ਹੰਸ ਰਾਜ ਹੰਸ ਦਾ ਸਿਆਸਤ ਬਾਰੇ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੈਨਸ਼ਨ ਨਾ ਆਉਣ 'ਤੇ ਭੜਕੇ ਲੋਕ, ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
NEXT STORY