ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤੀ ਚੋਣ ਕਮਿਸ਼ਨ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਵੋਟਰ ਸੂਚੀਆਂ ਦੀ ਸੋਧ ਅਤੇ ਅਪਡੇਟ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੇ ਤਹਿਤ ਭਲਕੇ ਮਤਲਬ ਕਿ 6 ਸਤੰਬਰ ਦਿਨ ਐਤਵਾਰ ਨੂੰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਇਹ ਵਿਸ਼ੇਸ਼ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ।
ਇਹ ਵੀ ਪੜ੍ਹੋ : ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST
ਇਸ ਦੌਰਾਨ ਸਬੰਧਿਤ ਬੂਥ ਲੈਵਲ ਅਫ਼ਸਰ (ਬੀ. ਐੱਲ. ਓ.) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਲੋਕਾਂ ਨੂੰ ਵੋਟਰ ਸੂਚੀ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਸਬੰਧੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਜਾਰੀ ਹਦਾਇਤਾਂ ਅਨੁਸਾਰ ਕੈਂਪਾਂ ਦੌਰਾਨ ਫਾਰਮ-6, ਫਾਰਮ-6ਬੀ, ਫਾਰਮ-7 ਅਤੇ ਫਾਰਮ-8 ਨਾਲ ਸਬੰਧਿਤਤ ਅਰਜ਼ੀਆਂ/ਦਾਅਵੇ-ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਇਹ ਵੀ ਪੜ੍ਹੋ : DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
ਪਹਿਲੀ ਵਾਰ ਵੋਟਾਂ ਬਣਾਉਣ ਵਾਲਿਆਂ ਵੱਲ ਵਿਸ਼ੇਸ਼ ਧਿਆਨ
18–19 ਸਾਲ ਦੇ ਯੋਗ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਅਤੇ ਦਿਵਿਆਂਗ ਵੋਟਰਾਂ ਨਾਲ ਸਬੰਧਿਤ ਵੋਟਰ ਸੇਵਾਵਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਚੋਣ ਪ੍ਰਸ਼ਾਸਨ ਵੱਲੋਂ ਸਮੂਹ ਯੋਗ ਨਾਗਰਿਕਾਂ, ਖ਼ਾਸ ਕਰ ਕੇ ਨੌਜਵਾਨ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 6 ਸਤੰਬਰ ਨੂੰ ਆਪਣੇ ਸਬੰਧਿਤ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਲੋਕਤੰਤਰੀ ਪ੍ਰਕਿਰਿਆ ’ਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...
NEXT STORY