ਅੰਮ੍ਰਿਤਸਰ (ਸੁਮਿਤ)— ਅੱਜ ਪੂਰੇ ਦੇਸ਼ ਭਰ ’ਚ ਦੀਵਾਲੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਦੀਵਾਲੀ ਦਾ ਤਿਉਹਾਰ ਜਿੱਥੇ ਹਿੰਦੂ ਧਰਮ ’ਚ ਕਾਫ਼ੀ ਮਹੱਤਵ ਰੱਖਦਾ ਹੈ, ਉਥੇ ਇਸ ਦਿਨ ਨੂੰ ਸਿੱਖ ਬੰਦੀਛੋੜ ਦਿਵਸ ਦੇ ਰੂਪ 'ਚ ਮਨਾਉਂਦੇ ਹਨ। ਇਸ ਸਾਲ 400 ਸਾਲਾ ਬੰਦੀਛੋੜ ਦਿਵਸ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਬੰਦੀਛੋੜ ਦਾਤਾ ਕਿਹਾ ਜਾਂਦਾ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ 52 ਪਹਾੜੀ ਰਾਜਿਆਂ ਨੂੰ ਗਵਾਲੀਅਰ ਦੇ ਕਿਲੇ 'ਚੋਂ ਰਿਹਾਅ ਕਰਵਾਇਆ ਗਿਆ ਸੀ। ਉਸੇ ਦਿਨ ਤੋਂ ਹੀ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ 'ਚ ਬੰਦੀਛੋੜ ਦਿਵਸ ਮਨਾਇਆ ਜਾਂਦਾ ਹੈ। ਬੰਦੀਛੋੜ ਅਤੇ ਦੀਵਾਲੀ ਦੇ ਮੌਕੇ ਅੱਜ ਸ੍ਰੀ ਹਰਮੰਦਰ ਸਾਹਿਬ 'ਚ ਆਤਿਸ਼ਬਾਜ਼ੀ ਦਾ ਮਨਮੋਹਕ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਮੌਕੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਸੰਗਤਾਂ ਵਲੋਂ ਦੀਵੇ ਜਗਾਏ ਗਏ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਵੀ ਕੀਤਾ ਗਿਆ।
ਬੀਬੀ ਭੱਟੀ ਨੇ ਹਲਕਾ ਬੁਢਲਾਡਾ ਦੇ ਪਿੰਡਾਂ ਤੇ ਸ਼ਹਿਰਾਂ ਲਈ ਵਿੱਤ ਮੰਤਰੀ ਨੂੰ ਸੋਂਪਿਆ ਮੰਗ ਪੱਤਰ
NEXT STORY