ਦੀਨਾਨਗਰ(ਕਪੂਰ, ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਕਸਬਾ ਪੁਰਾਣਾ ਸ਼ਾਲਾ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਇਹ ਹਾਦਸਾ ਇਕ ਤੇਜ਼ ਰਫਤਾਰ ਨਿੱਜੀ ਕੰਪਨੀ ਦੀ ਬੱਸ ਕਾਰਨ ਵਾਪਰਿਆ ਹੈ। ਜਾਣਕਾਰੀ ਮੁਤਾਬਕ ਬੱਸ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਮਹਿਲਾ ਅਤੇ ਇੱਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬੀਓ ਪਹਿਲਾਂ ਕਰ ਲਓ ਕੰਮ, ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Powercut
ਪਿੰਡ ਲਵਿਨ ਕਰਾਲ ਵਾਸੀ ਬਲਵਿੰਦਰ ਸਿੰਘ ਦੀ ਪਤਨੀ ਵਿਪਨ ਕੁਮਾਰੀ ਜਿਸ ਦਾ ਪਤੀ ਦੁਬਈ ਵਿੱਚ ਕੰਮਕਾਰ ਕਰਦਾ ਹੈ। ਵਿਪਨ ਕੁਮਾਰੀ ਦੀ ਸੱਸ ਨੇ ਕੋਟਲੀ ਦੇ ਇੱਕ ਨਿੱਜੀ ਹਸਪਤਾਲ ਅੱਖਾਂ ਦਾ ਅਪ੍ਰੇਸ਼ਨ ਕਰਾਇਆ ਹੋਇਆ ਸੀ, ਵਿਪਨ ਕੁਮਾਰੀ ਆਪਣੀ ਗੁਆਂਢੀ ਸੁਸ਼ੀਲ ਕੁਮਾਰ ਨਾਲ ਆਪਣੀ ਸੱਸ ਦਾ ਪਤਾ ਲੈਣ ਹਸਪਤਾਲ ਗਈ ਸੀ ਜਦ ਉਹ ਘਰ ਵਾਪਸ ਆ ਰਹੇ ਸੀ ਤਾਂ ਪਰਮਾਨੰਦ ਚੈੱਕ ਪੋਸਟ ਦੇ ਨੇੜੇ ਇੱਕ ਤੇਜ਼ ਰਫਤਾਰ ਨਿੱਜੀ ਕੰਪਨੀ ਦੀ ਬੱਸ ਨੇ ਦੋਵਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਇਸ ਕਾਰਨ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ। ਬੱਸ ਚਾਲਕ ਬੱਸ ਛੱਡ ਕੇ ਮੌਕੇ 'ਤੇ ਫਰਾਰ ਹੋ ਗਿਆ। ਪੁਲਸ ਨੇ ਦੋਵਾਂ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 31 ਅਕਤੂਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ
NEXT STORY