ਤਰਨਤਾਰਨ(ਰਾਜੂ)- ਅੰਮ੍ਰਿਤਸਰ-ਤਰਨਤਾਰਨ ਮਾਰਗ ’ਤੇ ਸਥਿਤ ਪਿੰਡ ਦਬੁਰਜੀ ਦੇ ਨੇੜੇ ਇਕ ਤੇਜ਼ ਰਫ਼ਤਾਰ ਬੱਸ ਚਾਲਕ ਵੱਲੋਂ ਟੱਕਰ ਮਾਰਨ ਕਰਕੇ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਘਟਨਾਂ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਬੱਸ ਨੂੰ ਭਜਾ ਕੇ ਫਰਾਰ ਹੋ ਗਿਆ। ਜਿਸ ਦੇ ਖ਼ਿਲਾਫ਼ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਆਰੰਭ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਗੁਰਸ਼ੇਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਨਿਊ ਦੀਪ ਐਵੀਨਿਊ ਤਰਨਤਾਰਨ ਨੇ ਦੱਸਿਆ ਕਿ ਉਸ ਦਾ ਪਿਤਾ ਹਰਭਜਨ ਸਿੰਘ (56 ਸਾਲ) ਰਾਜ ਮਿਸਤਰੀ ਦਾ ਕੰਮ ਕਰਦਾ ਹੈ ਜੋ ਕਿ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਿਹਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਜਦੋਂ ਅੱਡਾ ਦਬੁਰਜੀ ਦੇ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਬੜੀ ਤੇਜ਼ ਰਫ਼ਤਾਰ ’ਚ ਆ ਰਹੀ ਨਿੱਜੀ ਟਰਾਂਸਪੋਰਟ ਕੰਪਨੀ ਦੀ ਬੱਸ ਦੇ ਚਾਲਕ ਨੇ ਉਸਦੇ ਪਿਤਾ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਕਰੀਬ 40-50 ਫੁੱਟ ਤਕ ਉਸਦੇ ਪਿਤਾ ਨੂੰ ਘੜੀਸਦਾ ਹੋਇਆ ਲੈ ਗਿਆ, ਜਿਸ ਕਰਕੇ ਉਸਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਬੱਸ ਦਾ ਡਰਾਈਵਰ ਬੱਸ ਭਜਾ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਸਿਟੀ ਦੇ ਤਫਤੀਸ਼ੀ ਅਫ਼ਸਰ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਬੱਸ ਡਰਾਈਵਰ ਨੂੰ ਕੇਸ ਵਿਚ ਨਾਮਜ਼ਦ ਕਰਕੇ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ! ਪੂਰੇ ਹਫ਼ਤੇ ਲਈ ਜਾਰੀ ਹੋਇਆ ਅਲਰਟ
NEXT STORY