ਮੁਕੇਰੀਆਂ (ਬਲਬੀਰ)- ਪੰਜਾਬ ਵਿਚ ਤੇਜ਼ ਰਫ਼ਤਾਰ ਕਾਰ ਨੇ ਦੋ ਨੌਜਵਾਨਾਂ ਦੀ ਜਾਨ ਲੈ ਲਈ। ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ 'ਤੇ ਪੈਂਦੇ ਕਸਬਾ ਮਾਨਸਰ ਕੋਲ ਪੰਜਾਬ-ਹਿਮਾਚਲ ਬੈਰੀਅਰ 'ਤੇ ਇਕ ਤੇਜ਼ ਰਫ਼ਤਾਰ ਕਾਰ ਬੈਰੀਅਰ ਪੋਸਟ ਨਾਲ ਟਕਰਾ ਗਈ, ਜਿਸ ਕਾਰਨ ਬੈਰੀਅਰ 'ਤੇ ਡਿਊਟੀ 'ਤੇ ਤਾਇਨਾਤ ਕਰਮਚਾਰੀ ਜ਼ਖ਼ਮੀ ਹੋ ਗਿਆ ਅਤੇ ਕਾਰ ਵਿੱਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਸਟੇਡੀਅਮ 'ਚ ਹਾਕੀ ਕੋਚ ਦਾ ਚਾੜ 'ਤਾ ਕੁਟਾਪਾ, ਗੇਂਦ ਲੱਗਣ 'ਤੇ ਭਖਿਆ ਮਸਲਾ, ਬਾਹਰੋਂ ਆਏ ਮੁੰਡਿਆਂ ਨੇ...
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਡੇਢ ਵਜੇ ਦੇ ਕਰੀਬ ਇਕ ਕਾਰ, ਜਿਸ ਵਿੱਚ ਡਰਾਈਵਰ ਸਮੇਤ ਪੰਜ ਵਿਅਕਤੀ ਸਵਾਰ ਸਨ, ਪਠਾਨਕੋਟ ਤੋਂ ਜਲੰਧਰ ਜਾ ਰਹੇ ਸਨ। ਜਦੋਂ ਉਹ ਮਾਨਸਰ ਪੰਜਾਬ-ਹਿਮਾਚਲ ਬੈਰੀਅਰ 'ਤੇ ਪਹੁੰਚੇ ਉਨ੍ਹਾਂ ਦੀ ਕਾਰ ਇੰਨੀ ਤੇਜ਼ ਸੀ ਕਿ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਕਿਨਾਰੇ ਬੈਰੀਅਰ ਨਾਲ ਬੁਰੀ ਤਰ੍ਹਾਂ ਟਕਰਾ ਗਈ, ਜਿੱਥੇ ਡਿਊਟੀ 'ਤੇ ਤਾਇਨਾਤ ਕਰਮਚਾਰੀ ਏ. ਐੱਸ. ਆਈ. ਰਵਿੰਦਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਕਾਰ ਵਿੱਚ ਸਵਾਰ ਵਿਅਕਤੀਆਂ ਵਿੱਚੋਂ ਇਕ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਹਾਦਸੇ ਨੇ ਤਬਾਹ ਕਰ 'ਤਾ ਟੱਬਰ, ਪਤੀ-ਪਤਨੀ ਦੀ ਮੌਤ ਮਗਰੋਂ ਮਾਸੂਮ ਦੀ ਵੀ ਮੌਤ

ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਜੋਗਿੰਦਰ ਸਿੰਘ ਆਪਣੀ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਐਂਬੂਲੈਂਸ ਦਾ ਪ੍ਰਬੰਧ ਕੀਤਾ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇਨ੍ਹਾਂ ਵਿੱਚੋਂ ਮਨਦੀਪ ਕੁਮਾਰ ਪੁੱਤਰ ਚਰਨਜੀਤ ਵਾਸੀ ਜਲੰਧਰ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ ਜਦਕਿ ਉਸ ਦੇ ਸਾਥੀ ਹਰੀਓਮ (25), ਦੀਪਕ (40), ਤਰੁਣ ਸ਼ਰਮਾ (27) ਸਾਰੇ ਵਾਸੀ ਜਲੰਧਰ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ। ਹੁਣ ਦੱਸਿਆ ਗਿਆ ਹੈ ਕਿ ਤਰੁਣ ਸ਼ਰਮਾ ਦੀ ਵੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗੀ ਸਾਉਣ ਮਹੀਨੇ ਦੀ ਝੜੀ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ
NEXT STORY