ਸੁਲਤਾਨਪੁਰ ਲੋਧੀ (ਧੀਰ) : ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਡੱਲਾ ਕੋਲ ਅੱਜ ਦੁਪਹਿਰ ਕਰੀਬ 12 ਵਜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਇਕ ਮਹਿਲਾ ਸਮੇਤ 3 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਤਾਸ਼ਪੁਰ ਵੱਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬੈਠੀ ਇਕ ਪ੍ਰਵਾਸੀ ਮਹਿਲਾ ਅਤੇ ਉਸ ਦੇ ਤਿੰਨ ਬੱਚਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਵਿਚ ਹੜਕੰਪ ਮਚ ਗਿਆ।
ਇਹ ਵੀ ਪੜ੍ਹੋ : ਚੱਲਦੀ ਸਕਾਰਪਿਉ ’ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
ਮ੍ਰਿਤਕ ਬੱਚੀ ਦੀ ਪਛਾਣ ਵੈਸ਼ਵੀ ਪੁੱਤਰੀ ਪ੍ਰਵੀਨ ਸ਼ਾਹ, ਵਾਸੀ ਹਾਲ ਡੱਲਾ ਵਜੋਂ ਹੋਈ ਹੈ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ, ਜਦਕਿ ਬੱਚਿਆਂ ਦੀ ਮਾਤਾ ਲਾਲੋ ਅਤੇ ਸੂਰੀਆ ਤੇ ਸ਼ਿਵਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਿਵਲ ਹਸਪਤਾਲ ਜਲੰਧਰ ਰੈਫਰ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਦਵਿੰਦਰ ਪਾਲ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਮੀਂਹ ਦਾ ਕਹਿਰ: ਗੁਜਰਾਤ, ਮਹਾਰਾਸ਼ਟਰ ਤੇ ਜੰਮੂ-ਕਸ਼ਮੀਰ 'ਚ ਹੜ੍ਹ ਵਰਗੇ ਹਾਲਾਤ; ਹਜ਼ਾਰਾਂ ਲੋਕ ਪ੍ਰਭਾਵਿਤ
ਥਾਣਾ ਮੁਖੀ ਦਵਿੰਦਰ ਪਾਲ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਡੱਲਾ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਤੇਜ਼ ਰਫ਼ਤਾਰ ਗੱਡੀ ਚਲਾਉਣ ਵਾਲੇ ਵਾਹਨ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ ਗੋਲੀ, ਮੌਤ
NEXT STORY