ਸੁਲਤਾਨਪੁਰ ਲੋਧੀ(ਧੀਰ)- ਬੀਤੇ ਦਿਨ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹੈਦਰਾਬਾਦ ਬੇਟ (ਸੁਲਤਾਨਪੁਰ ਲੋਧੀ) ਦੇ ਰਹਿਣ ਵਾਲੇ ਪਿਆਰਾ ਲਾਲ ਆਪਣੇ ਮੋਟਰਸਾਈਕਲ ’ਤੇ ਮੇਵਾ ਸਿੰਘ ਵਾਲਾ ਸਥਿਤ ਪੈਟਰੋਲ ਪੰਪ ’ਤੇ ਸੜਕ ਕਿਨਾਰੇ ਤੇਲ ਪਵਾਉਣ ਲਈ ਖੜ੍ਹੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਸਕਾਰਪੀਓ ਨੇ ਅਚਾਨਕ ਆ ਕੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਚਾਲਕ ਪਿਆਰਾ ਲਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ ਵਰਦਾਨ ਸਾਬਤ
ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਕਾਰਪੀਓ ਦਾ ਡਰਾਈਵਰ ਹੀ ਜ਼ਖ਼ਮੀ ਵਿਅਕਤੀ ਨੂੰ ਆਪਣੀ ਗੱਡੀ ਵਿਚ ਪਾ ਕੇ ਹਸਪਤਾਲ ਲੈ ਕੇ ਆਇਆ ਸੀ। ਜਾਂਚ ਦੌਰਾਨ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਹਸਪਤਾਲ ਪਹੁੰਚਣ ਤੋਂ ਬਾਅਦ ਸਕਾਰਪੀਓ ਡਰਾਈਵਰ ਆਪਣੀ ਗੱਡੀ ਉਥੇ ਹੀ ਛੱਡ ਕੇ ਫਰਾਰ ਹੋ ਗਿਆ। ਇਸ ਸਬੰਧੀ ਏ. ਐੱਸ. ਆਈ. ਸੁਬੇਗ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਹਾਦਸੇ ਦੀ ਸੂਚਨਾ ਮਿਲ ਗਈ ਹੈ। ਡਾਕਟਰੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਫਰਾਰ ਡਰਾਈਵਰ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
NRI ਨੂੰ ਮਹਿੰਗੀ ਪੈ ਗਈ INSTAGRAM STAR ਨਾਲ ਯਾਰੀ! ਤੇਜ਼ਧਾਰ ਹਥਿਆਰਾਂ ਨਾਲ ਹੋਇਆ ਹਮਲਾ
NEXT STORY