ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਖੇਡ ਮੰਤਰੀ ਨੇ ਟੋਕੀਉ ਉਲੰਪਿਕ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਤੇ ਜਕਾਰਤਾ ਪੈਰਾ-ਏਸ਼ੀਆਈ ਖੇਡਾਂ 'ਚ ਕਾਂਸੀ ਦਾ ਤਮਗ਼ਾ ਜੇਤੂ ਗੁਰਲਾਲ ਸਿੰਘ ਨੂੰ ਅੱਜ ਇੱਥੇ ਨਕਦ ਪੁਰਸਕਾਰਾਂ ਨਾਲ ਸਨਮਾਨਤ ਕੀਤਾ। ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਖੇਡ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਐਲਾਨ ਮੁਤਾਬਕ 'ਗੋਲਡਨ ਬੁਆਏ' ਨੀਰਜ ਚੋਪੜਾ ਨੂੰ 2.51 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਤੇ 2018 'ਚ ਜਕਾਰਤਾ ਵਿਖੇ ਹੋਈਆਂ ਪੈਰਾ-ਏਸ਼ੀਆਈ ਖੇਡਾਂ 'ਚ ਸਾਈਕਲਿੰਗ ਵਿਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਗੁਰਲਾਲ ਸਿੰਘ ਨੂੰ 50 ਲੱਖ ਰੁਪਏ ਦੇ ਚੈੱਕ ਭੇਟ ਕੀਤਾ।
ਇਹ ਖ਼ਬਰ ਪੜ੍ਹੋ- ਕੈਪਟਨ ਨੇ ਓਲੰਪਿਕ ਜੇਤੂ ਖਿਡਾਰੀਆਂ ਲਈ ਖੁਦ ਖਾਣਾ ਬਣਾ ਕੇ ਕੀਤੀ ਮੇਜ਼ਬਾਨੀ
ਸਮਾਗਮ ਦੌਰਾਨ ਆਪਣੇ ਸੰਬੋਧਨ ਦੌਰਾਨ ਖੇਡ ਮੰਤਰੀ ਨੇ ਕਿਹਾ ਕਿ ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੰਪਿਕਸ ਵਿਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਸਣੇ ਉਲੰਪਿਕ 'ਚ ਹਿੱਸਾ ਲੈਣ ਵਾਲੇ ਬਾਕੀ ਖਿਡਾਰੀਆਂ ਨੂੰ ਕੁੱਲ 28.36 ਕਰੋੜ ਰੁਪਏ ਦੀ ਰਾਸ਼ੀ ਨਾਲ ਪਹਿਲਾਂ ਹੀ ਸਨਮਾਨਤ ਕੀਤਾ ਜਾ ਚੁੱਕਾ ਹੈ ਪਰ ਉਦੋਂ ਨੀਰਜ ਚੋਪੜਾ ਜ਼ਰੂਰੀ ਰੁਝੇਵਿਆਂ ਕਾਰਨ ਪਹੁੰਚ ਨਹੀਂ ਸਨ ਸਕੇ, ਜਿਨ੍ਹਾਂ ਨੂੰ ਅੱਜ ਨਕਦ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਕਦ ਰਾਸ਼ੀ ਖੁਣੋਂ ਰਹਿ ਗਏ ਪੈਰਾ ਖਿਡਾਰੀ ਗੁਰਲਾਲ ਸਿੰਘ ਨੂੰ ਵੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਦੇਸ਼ ਦੇ ਖਿਡਾਰੀ 2024 ਦੀਆਂ ਪੈਰਿਸ ਉਲੰਪਿਕਸ 'ਚ ਇਸ ਤੋਂ ਵੀ ਵੱਧ ਤਮਗ਼ੇ ਦੇਸ਼ ਦੀ ਝੋਲੀ ਪਾਉਣਗੇ।
ਇਹ ਖ਼ਬਰ ਪੜ੍ਹੋ- ENG v IND : ਮੁਹੰਮਦ ਸ਼ਮੀ ਮਾਨਚੈਸਟਰ ਟੈਸਟ ਖੇਡਣ ਦੇ ਲਈ ਫਿੱਟ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਕਣਕ ਦੀ MSP ’ਚ ਵਾਧਾ ਸ਼ਰਮਨਾਕ, ਕੇਂਦਰ ਕਿਸਾਨਾਂ ਦੇ ਜ਼ਖ਼ਮਾਂ ਉੱਤੇ ਭੁੱਕ ਰਿਹੈ ਲੂਣ : ਕੈਪਟਨ
NEXT STORY