ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈੱਡਰੇਸ਼ਨ (ਆਈ. ਐੱਸ. ਐੱਸ. ਐੱਫ.) ਵਿਸ਼ਵ ਕੱਪ 2023 ’ਚ ਕਾਂਸੀ ਤਮਗਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਨੂੰ ਅਜਨਾਲਾ ਅਦਾਲਤ ’ਚ ਕੀਤਾ ਗਿਆ ਪੇਸ਼
ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ’ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ। ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ, ਜਦਕਿ ਚਾਂਦੀ ਤਮਗਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਮਗਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।
ਇਹ ਖ਼ਬਰ ਵੀ ਪੜ੍ਹੋ : ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਭਾਰਤ ਦੀ ਗੋਲਡਨ ਹੈਟ੍ਰਿਕ, ਨਿਖਤ ਜ਼ਰੀਨ ਨੇ ਜਿੱਤਿਆ ਸੋਨ ਤਮਗਾ
ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਤਨੀ ਸੋਨਲ ਸ਼ਾਹ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ
NEXT STORY