ਮਹਿਲ ਕਲਾਂ (ਹਮੀਦੀ): ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਵਿਚ ਪਰਿਵਾਰਕ ਕਲੇਸ਼ਾਂ ਕਾਰਨ ਮੌਤਾਂ ਦੀਆਂ ਖ਼ਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜ਼ਿਲ੍ਹਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਨਾਲ ਸਬੰਧਤ ਨੌਜਵਾਨ ਸਰਬਜੀਤ ਸਿੰਘ ਉਰਫ਼ ਸਰਬਾ (41) ਪੁੱਤਰ ਰਣਜੀਤ ਸਿੰਘ ਨੇ ਆਸਟ੍ਰੇਲੀਆ ਦੇ ਐਡੀਲੇਡ ਵਿਚ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ 2015 ਵਿਚ ਆਪਣੀ ਪਤਨੀ ਦੇ ਨਾਲ ਸਪਾਊਸ ਵੀਜ਼ੇ ’ਤੇ ਚੰਗੀ ਜ਼ਿੰਦਗੀ ਦੀ ਭਾਲ ਵਿਚ ਆਸਟ੍ਰੇਲੀਆ ਵੱਸ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ!
ਉੱਥੇ ਉਹ ਦੋ ਪੁੱਤਰਾਂ ਦਾ ਪਿਤਾ ਬਣਿਆ। ਪਰ ਘਰੇਲੂ ਕਲੇਸ਼ਾਂ ਨੇ ਖੁਸ਼ੀਆਂ ਭਰੇ ਪਰਿਵਾਰ ਨੂੰ ਅਚਾਨਕ ਗ਼ਮ ਦੇ ਸਾਗਰ ਵਿੱਚ ਧੱਕ ਦਿੱਤਾ। ਭਰਾ ਦੇ ਮੁਤਾਬਕ, ਪਤਨੀ ਨਾਲ ਚੱਲ ਰਹੇ ਲਗਾਤਾਰ ਕਲੇਸ਼ ਕਾਰਨ ਹੀ ਸਰਬਜੀਤ ਸਿੰਘ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੈਨੇਡਾ ਰਹਿੰਦੀ ਭੈਣ ਤੇ ਜੀਜਾ ਆਸਟ੍ਰੇਲੀਆ ਰਵਾਨਾ ਹੋ ਰਹੇ ਹਨ। ਉਨ੍ਹਾਂ ਦੇ ਪਹੁੰਚਣ ਤੋਂ ਬਾਅਦ ਇਹ ਤੈਅ ਕੀਤਾ ਜਾਵੇਗਾ ਕਿ ਮ੍ਰਿਤਕ ਦਾ ਅੰਤਿਮ ਸਸਕਾਰ ਆਸਟ੍ਰੇਲੀਆ ਵਿੱਚ ਹੀ ਕੀਤਾ ਜਾਵੇ ਜਾਂ ਪੰਜਾਬ ਲਿਆਂਦਾ ਜਾਵੇ। ਸਰਬਜੀਤ ਸਿੰਘ ਦੀ ਅਚਾਨਕ ਮੌਤ ਨਾਲ ਮਹਿਲ ਕਲਾਂ ਸਮੇਤ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਨਜ਼ਦੀਕੀ ਦੋਸਤਾਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਮੌਸਮ ਵਿਭਾਗ ਤੇ BBMB ਖ਼ਿਲਾਫ਼ ਹੋਵੇ FIR', ਪੰਜਾਬ ਵਿਧਾਨ ਸਭਾ 'ਚ ਉੱਠੀ ਮੰਗ
NEXT STORY