ਅੰਮ੍ਰਿਤਸਰ : ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਮਗਰੋਂ ਜਿਸ ਤਰ੍ਹਾਂ ਸਿੱਖਾਂ ਨੂੰ ਸੋਸ਼ਲ ਮੀਡੀਏ ’ਤੇ ਨਫ਼ਰਤੀ ਟਿਪਣੀਆਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਹ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਵਾਪਰੀ ਘਟਨਾ ਸਰਕਾਰਾਂ ਤੇ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਤਾਂ ਹੋ ਸਕਦੀ ਹੈ ਪਰ ਇਸ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਗ਼ਲਤ ਹੈ।
ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਦੇਸ਼ ਦੇ ਸੁਹਿਰਦ ਨਾਗਰਿਕ ਹਨ, ਜੋ ਦੇਸ਼ ਦੀ ਤਰੱਕੀ ਲਈ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ। ਸਿੱਖਾਂ ਦੀਆਂ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਕਰਕੇ ਹੀ ਸਮੁੱਚੇ ਦੇਸ਼ ਦੀ ਅਖੰਡਤਾ ਕਾਇਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਘਟਨਾ ਨੂੰ ਲੈ ਕੇ ਸੋਚੀ ਸਮਝੀ ਸਾਜ਼ਿਸ਼ ਤਹਿਤ ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਜਪਾ ਦੇ ਕੁਝ ਆਗੂਆਂ ਵੱਲੋਂ ਸਿੱਖਾਂ ਨੂੰ 1984 ਤੋਂ ਵੀ ਭਿਆਨਕ ਨਤੀਜਿਆਂ ਤੱਕ ਦੀ ਗੱਲ ਕਹਿ ਕੇ ਸਿੱਖਾਂ ਦੇ ਜਜ਼ਬਾਤਾਂ ਨਾਲ ਖੇਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਨ ਭਾਜਪਾ ਦੇ ਯੂ.ਪੀ. ਤੋਂ ਇਕ ਵਿਧਾਇਕ ਦਾ ਸਾਹਮਣੇ ਆਇਆ ਟਵੀਟ ਹੈ।
ਇਹ ਵੀ ਪੜ੍ਹੋ : ਸਿਹਤ ਮੰਤਰੀ ਸੋਨੀ ਦਾ ਵੱਡਾ ਬਿਆਨ, ਕੋਰੋਨਾ ਕੇਸ ਵਧੇ ਤਾਂ ਚੋਣ ਰੈਲੀਆਂ ਸਮੇਤ ਸਭ ਕੁਝ ਹੋਵੇਗਾ ਬੈਨ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਉੱਚ ਆਗੂ ਦੀ ਸੁਰੱਖਿਆ ਲਈ ਸਬੰਧਤ ਏਜੰਸੀਆਂ ਤੇ ਫੋਰਸਾਂ ਜ਼ਿੰਮੇਵਾਰ ਹੁੰਦੀਆਂ ਹਨ ਅਤੇ ਸਰਕਾਰਾਂ ਨੇ ਵੀ ਸਮੇਂ ਸਿਰ ਪ੍ਰਬੰਧ ਕਰਨੇ ਹੁੰਦੇ ਹਨ। ਦੁੱਖ ਇਸ ਗੱਲ ਦਾ ਹੈ ਕਿ ਸਰਕਾਰਾਂ ਦੀ ਢਿੱਲ-ਮੱਠ ਕਰਕੇ ਪ੍ਰਧਾਨ ਮੰਤਰੀ ਵਾਪਿਸ ਮੁੜੇ ਹਨ ਪਰ ਇਸ ਸਭ ਨੂੰ ਫਿਰਕੂ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਸ ਮਾਮਲੇ ਤੋਂ ਵੱਖ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਹ ਮਾਮਲਾ ਕੇਵਲ ਸਰਕਾਰਾਂ ਤੱਕ ਹੀ ਰਹਿਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਜਿਹੜੇ ਲੋਕ ਇਸ ਮਾਮਲੇ ਨਾਲ ਜੋੜ ਕੇ ਸਿੱਖਾਂ ਦਾ ਅਕਸ ਖ਼ਰਾਬ ਕਰ ਰਹੇ ਹਨ ਅਤੇ ਨਫ਼ਤਰ ਫੈਲਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ ਦਾ ਮਤਲਬ ਇਹ ਨਹੀਂ ਕਿਸੇ ਨੂੰ ਨਿਸ਼ਾਨਾ ਬਣਾ ਕੇ ਨਫ਼ਤਰ ਭਰਿਆ ਮਹੌਲ ਸਿਰਜਿਆ ਜਾਵੇ। ਲਿਹਾਜਾ ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੇਸ਼ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਵਾਲੇ ਵਰਤਾਰੇ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮਗਰੋਂ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਫੈਲਾਈ ਜਾ ਰਹੀ ਨਫ਼ਤਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਜਾ ਰਿਹਾ ਹੈ।
ਨੋਟ : ਕੀ ਤੁਸੀਂ ਹਰਜਿੰਦਰ ਧਾਮੀ ਦੇ ਬਿਆਨ ਨਾਲ ਸਹਿਮਤ ਹੋ?ਕੁਮੈਂਟ ਕਰਕੇ ਦਿਓ ਆਪਣੀ ਰਾਏ
ਧਰਮਕੋਟ ਹਲਕੇ ਦੇ ਨੌਜਵਾਨ ਨੇ ਕੈਨੇਡਾ 'ਚ ਰਚਿਆ ਇਤਿਹਾਸ, ਸੱਤਵੀਂ ਵਾਰ ਬਣਾਇਆ ਗਿਨੀਜ਼ ਵਰਲਡ ਰਿਕਾਰਡ
NEXT STORY