ਅੰਮ੍ਰਿਤਸਰ : 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੜਤਾਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੀ ਹੈ। ਇਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਦੀ ਪੁੱਜੀ ਪੜਤਾਲ ਰਿਪੋਰਟ ’ਤੇ ਵਿਚਾਰ ਕਰਨ ਤੋਂ ਬਾਅਦ ਆਖਿਆ ਹੈ ਕਿ ਸਬ-ਕਮੇਟੀ ਦੀ ਰਿਪੋਰਟ ਵਿਚਲੇ ਤੱਥ ਅਤੇ ਬਿਆਨਾਤ ਸਾਬਤ ਕਰਦੇ ਹਨ ਕਿ ਬਗੈਰ ਕਿਸੇ ਭੜਕਾਹਟ ਅਤੇ ਉੱਚਿਤ ਹਾਲਾਤ ਤੋਂ ਪੁਲਸ ਵਲੋਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਵੱਡੀ ਪੱਧਰ ’ਤੇ ਗੋਲੀਬਾਰੀ ਕਰਨੀ, ਜੁੱਤੀਆਂ ਸਮੇਤ ਪੁਲਸ ਵਲੋਂ ਗੁਰਦੁਆਰਾ ਸਾਹਿਬ ਦੇ ਸਮੂਹ ਵਿਚ ਦਾਖ਼ਲ ਹੋ ਕੇ ਮਾਣ-ਮਰਿਆਦਾ ਨੂੰ ਭੰਗ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰਨਾ ਸਿੱਧੇ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲਾ ਹਿਰਦੇਵੇਦਕ ਕਾਰਾ ਸੀ।
ਉਨ੍ਹਾਂ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਮੁਤਾਬਿਕ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰਾਲੇ ਦਾ ਮੁਖੀ ਹੋਣ ਦੇ ਨਾਤੇ, ਗੁਰਦੁਆਰਾ ਸਾਹਿਬ ਦੇ ਅੰਦਰ ਪੁਲਸ ਦੁਆਰਾ ਜੁੱਤੀਆਂ ਸਮੇਤ ਪ੍ਰਵੇਸ਼ ਕਰਨ, ਅੱਥਰੂ ਗੈਸ ਦੇ ਗੋਲੇ ਛੱਡ ਕੇ ਸ੍ਰੀ ਅਖੰਡ ਪਾਠ ਸਾਹਿਬ ਖੰਡਿਤ ਕਰਨ, ਗੁਰੂ ਘਰ ਦੀ ਮਰਿਆਦਾ ਭੰਗ ਕਰਨ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਲਈ ਧਾਰਮਿਕ ਅਵੱਗਿਆ ਦਾ ਸਿੱਧਾ ਦੋਸ਼ੀ ਪਾਇਆ ਗਿਆ ਹੈ।
NPS ਤਹਿਤ ਇਸ ਯੋਜਨਾ 'ਤੇ ਕੰਮ ਕਰ ਰਹੀ ਕੇਂਦਰ ਸਰਕਾਰ, ਕੇਂਦਰੀ ਮੁਲਾਜ਼ਮਾਂ ਨੂੰ ਮਿਲ ਸਕਦੀ ਹੈ ਖ਼ੁਸ਼ਖ਼ਬਰੀ
NEXT STORY