ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਖਿਲਾਫ ਬਿਆਨਬਾਜ਼ੀ ਕਰਨ ਵਾਲੇ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸੈਕਟਰੀ ਮੋਹਿੰਦਰਪਾਲ ਸਿੰਘ ਢਿਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਏ ਅਤੇ ਆਪਣੇ ਬਿਆਨ 'ਤੇ ਸਪੱਸ਼ਟੀਕਰਨ ਦਿੱਤਾ। ਢਿੱਲੋਂ ਨੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਮਾਮਲੇ 'ਚ ਅਕਾਲ ਤਖਤ ਸਾਹਿਬ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕੀਤੇ ਸਨ। ਅੱਜ ਉਨ੍ਹਾਂ ਆਪਣੀ ਗਲਤੀ ਮੰਨਦੇ ਹੋਏ ਮੁਆਫੀ ਮੰਗੀ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਚ ਵਿਸ਼ਵਾਸ ਜਤਾਇਆ।
ਜਥੇਦਾਰ ਹਰਪ੍ਰੀਤ ਸਿੰਘ ਨੇ ਉਨ੍ਹਾਂ ਦੇ ਸਪੱਸ਼ਟੀਕਰਨ ਨਾਲ ਸਹਿਮਤ ਹੁੰਦੇ ਹੋਏ ਕਿਹਾ ਕਿ ਗੁਰ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੁਆਫੀ ਦੇਣ ਦਾ ਹੱਕ ਹੈ ਪਰ ਘਰ ਬੈਠੇ-ਬਿਠਾਇਆਂ ਨੂੰ ਉਹ ਮੁਆਫੀ ਦੇਣ ਦੇ ਹੱਕ 'ਚ ਨਹੀਂ ਹਨ। ਦੱਸ ਦੇਈਏ ਕਿ ਮਰਿਆਦਾ ਅਨੁਸਾਰ ਸਿੱਖ ਦੋਸ਼ੀ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਮੁਆਫੀ ਮੰਗਣੀ ਪੈਂਦੀ ਹੈ ਪਰ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਘਰ ਬੈਠੇ-ਬਿਠਾਏ ਸਿਰਫ ਇਕ ਚਿੱਠੀ 'ਤੇ ਮੁਆਫੀ ਦੇ ਦਿੱਤੀ ਗਈ ਸੀ।
ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਹੋਈ ਮੁਲਤਵੀ
NEXT STORY