ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਹੈ। ਸਿਰਸਾ ਨੂੰ 2 ਦਸੰਬਰ ਨੂੰ ਦੁਪਹਿਰ 1 ਵਜੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਵਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਆਪ ਦੇ ਖਿਲਾਫ (ਮਨਜਿੰਦਰ ਸਿੰਘ ਸਿਰਸਾ) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤ ਪੁੱਜੀ ਹੈ ਕਿ ਸਾਲ 2007 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਤੁਸੀਂ ਉਸ ਸਮੇਂ ਦੇ ਉਪ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਬਤੌਰ ਰਾਜ ਮੰਤਰੀ ਰੈਂਕ ’ਤੇ ਰਹੇ ਹੋ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
ਸਿਰਸੇ ਵਾਲੇ ਸੌਦੇ ਸਾਧ ਨੂੰ ਮੁਆਫ਼ੀ ਦਿਵਾਉਣ ਵਿਚ ਆਪ ਦੀ ਸਰਗਰਮ ਭੂਮਿਕਾ ਰਹੀ ਹੈ। ਇਸ ਸਬੰਧੀ ਮਾਨਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਦੇਸ਼ ਕੀਤਾ ਹੈ ਕਿ ਆਪ ਨੇ ਉਕਤ ਮਸਲੇ 'ਤੇ ਮਿਤੀ 2 ਦਸੰਬਰ 2024 ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਇੰਤਕਾਲ ਦੇ ਮਾਮਲਿਆਂ 'ਚ ਪੰਜਾਬ ਸਰਕਾਰ ਦੇ ਸਖ਼ਤ ਹੁਕਮ, ਦਿੱਤੀ ਗਈ ਡੈੱਡ ਲਾਈਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Gym 'ਚ ਮਹਿਲਾ ਮੈਨੇਜਰ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਘਟਨਾ CCTV 'ਚ ਕੈਦ
NEXT STORY