ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਪੁੱਜੇ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਆਪਣੀ ਪੁਰਾਣੀ ਬਿਆਨਬਾਜ਼ੀ ਲਈ ਮੁਆਫ਼ੀ ਮੰਗੀ ਅਤੇ ਉਨ੍ਹਾਂ ਦੀ ਖਿਮਾ ਯਾਚਨਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਵਾਨ ਕਰ ਲਈ । ਇਸ ਦੇ ਨਾਲ ਹੀ ਢੱਡਰੀਆਂਵਾਲੇ ’ਤੇ ਲੱਗੀ ਰੋਕ ਵੀ ਹਟਾ ਦਿੱਤੀ ਗਈ ਹੈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਢੱਡਰੀਆਂਵਾਲਿਆਂ ਨੇ ਕਿਹਾ ਕਿ ਪੰਜਾਬ ਵਿਚ ਧਰਮ ਪਰਿਵਰਤਨ ਦੀ ਲਹਿਰ ਜ਼ੋਰਾਂ 'ਤੇ ਹੈ, ਲਿਹਾਜ਼ਾ ਧਰਮ ਪ੍ਰਚਾਰ ਦੀ ਲਹਿਰ ਪ੍ਰਚੰਡ ਕਰਨੀ ਬਹੁਤ ਜ਼ਰੂਰੀ ਹੈ। ਪੰਜਾਬ ਵਿਚ ਨਸ਼ਿਆਂ ਦਾ ਵੀ ਬੋਲ-ਬਾਲਾ ਹੈ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ। ਸਿੰਘ ਸਾਹਿਬ ਨੇ ਨੇ ਉਧਮ ਕੀਤਾ ਕਿ ਸਿੱਖੀ ਦੀ ਲਹਿਰ ਸ਼ੁਰੂ ਕਰੀਏ। ਜਿਸ ਦੇ ਚੱਲਦੇ ਮੈਂ ਆਪਣਾ ਪੱਖ ਰੱਖਿਆ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਵੱਡੀ ਐਡਵਾਈਜ਼ਰੀ
ਢੱਡਰੀਆਂਵਾਲਿਆਂ ਨੇ ਕਿਹਾ ਕਿ ਪੰਥ ਨੂੰ ਮੁੱਖ ਰੱਖਦਿਆਂ, ਪੰਜਾਬ ਦੀ ਜਵਾਨੀ ਨੂੰ ਵੇਖਦਿਆਂ ਬੀਤੇ ਸਮੇਂ ਵਿਚ ਮੇਰੇ ਕੋਲੋਂ ਜਾਣੇ ਅਨਜਾਣੇ ਜੋ ਭੁੱਲਾਂ ਹੋਈਆਂ ਹਨ, ਉਸ ਦੀ ਮੈਂ ਖਿਮਾ ਯਾਚਨਾ ਮੰਗਣ ਆਇਆ ਹਾਂ। ਮੇਰਾ ਧਰਮ ਪ੍ਰਚਾਰ ਦਾ 20 ਸਾਲ ਦਾ ਤਜਰਬਾ ਹੈ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਧਰਮ ਪ੍ਰਚਾਰ ਮੁਹਿੰਮ ਚਲਾਵਾਂਗੇ।
ਇਹ ਵੀ ਪੜ੍ਹੋ : ਪੰਜਾਬ ਵਿਚ 23 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਾਜ਼ਿਲਕਾ ਸਰਹੱਦ 'ਤੇ ਮੁੜ ਰਿਟਰੀਟ ਸੈਰੇਮਨੀ ਸ਼ੁਰੂ, BSF ਜਵਾਨਾਂ 'ਤੇ ਹੋਈ ਫੁੱਲਾਂ ਦੀ ਵਰਖ਼ਾ
NEXT STORY