ਫਰੀਦਕੋਟ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸੁਖਬੀਰ ਬਾਦਲ 'ਤੇ ਸੁਣਾਏ ਗਏ ਫ਼ੈਸਲੇ ਨੂੰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਕ੍ਰਿਪਟਿਡ ਕਰਾਰ ਦਿੱਤਾ ਹੈ। ਇਕ ਇੰਟਰਵਿਊ ਦੌਰਾਨ ਰਾਜਾ ਵੜਿੰਗ ਨੇ ਆਖਿਆ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਨਮਾਨ ਕਰਦੇ ਹਾਂ ਪਰ ਉੱਥੋਂ ਜਿਹੜੇ ਵੀ ਫ਼ਰਮਾਨ ਜਾਰੀ ਕਰਦੇ ਹਨ ਉਹ ਸੁਖਬੀਰ ਬਾਦਲ ਦੇ ਲੋਕ ਹਨ। ਅਚਨਚੇਤ ਇਕ ਦਿਨ ਪਹਿਲਾਂ ਹੀ ਸੁਖਬੀਰ ਬਾਦਲ 'ਤੇ ਫ਼ੈਸਲਾ ਕਿਉਂ ਆਇਆ। ਮੇਰੀ ਬਾਦਲਾਂ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ, ਮੈਂ ਸਿਰਫ ਬਾਦਲਾਂ ਦੀਆਂ ਚਲਾਕੀਆਂ ਲੋਕਾਂ ਸਾਹਮਣੇ ਉਜਾਗਰ ਕਰਨੀਆਂ ਚਾਹੁੰਦਾ ਹਾਂ। ਵੜਿੰਗ ਨੇ ਕਿਹਾ ਕਿ ਸੁਖਬੀਰ ਬਾਦਲ 'ਤੇ ਸਿੰਘ ਸਾਹਿਬਾਨਾਂ ਦੇ ਆਦੇਸ਼ ਪੂਰੀ ਤਰ੍ਹਾਂ ਸਕਰਿਪਟਿੱਡ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਰੂਲ, ਜੁਰਮਾਨੇ ਨਾਲ ਰੱਦ ਹੋਵੇਗਾ ਲਾਇਸੈਂਸ, ਪਹਿਲੀ ਵਾਰ ਮਿਲੇਗੀ ਇਹ ਸਜ਼ਾ
ਉਨ੍ਹਾਂ ਕਿਹਾ ਕਿ ਸਿਰਫ ਸੁਖਬੀਰ ਸਿੰਘ ਬਾਦਲ ਹੀ ਤਨਖਾਹੀਆ ਕਰਾਰ ਹੈ, ਫਿਰ ਹਰਸਿਮਰਤ ਕੌਰ ਬਾਦਲ ਜਾਂ ਬਿਕਰਮ ਮਜੀਠੀਆ ਨੂੰ ਗਿੱਦੜਬਾਹਾ ਤੋਂ ਚੋਣ ਕਿਉਂ ਨਹੀਂ ਲੜਾਈ ਜਾਂਦੀ ਜਾਂ ਫਿਰ ਇਹ ਖੁੱਲ੍ਹੇ ਤੌਰ 'ਤੇ ਮੰਨ ਲੈਣ ਕਿ ਮਨਪ੍ਰੀਤ ਬਾਦਲ ਨਾਲ ਇਹ ਪੂਰੀ ਤਰ੍ਹਾਂ ਘਿਓ ਖਿੱਚੜੀ ਹਨ। ਇਸ ਮੌਕੇ ਕਾਂਗਰਸ ਦੀ ਉਮੀਦਵਾਰ ਅਤੇ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ ਨੂੰ ਇਥੋਂ ਚੋਣ ਜ਼ਰੂਰ ਲੜਨੀ ਚਾਹੀਦੀ ਹੈ। ਉਹ ਬਾਦਲ ਪਰਿਵਾਰ ਨੂੰ ਬੇਨਤੀ ਕਰਦੇ ਹਨ ਕਿ ਗਿੱਦੜਬਾਹਾ ਦਾ ਮੈਦਾਨ ਛੱਡ ਕੇ ਨਾ ਭੱਜਣ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਤੋਂ ਅਚਾਨਕ ਜ਼ੋਰ ਫੜੇਗੀ ਠੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਨੇ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਪਾਰਟੀ 'ਚੋਂ ਕੱਢਿਆ
NEXT STORY