ਤਲਵੰਡੀ ਸਾਬੋ (ਮੁਨੀਸ਼) : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਮੇਲਾ ਅਮਿੱਟ ਛਾਪ ਛੱਡਦਾ ਹੋਇਆ ਅਮਨ-ਅਮਾਨ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਜਾਹੋ-ਜਲਾਲ ਵਾਲੇ ਸਜਾਏ ਗਏ ਮਹੱਲੇ ਤੋਂ ਬਾਅਦ ਸੰਪੰਨ ਹੋ ਗਿਆ। ਮਹੱਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਦਮਦਮਾ ਸਾਹਿਬ ਤੋਂ ਸ਼ੁਰੂ ਹੋਇਆ ਮਹੱਲਾ ਇਤਿਹਾਸਕ ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਨਿਸ਼ਾਨਚੀ ਸਿੰਘਾਂ ਦੀਆਂ ਦੌੜਾਂ ਨਾਲ ਸਮਾਪਤ ਕੀਤਾ ਗਿਆ।

ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਚਾਰ ਦਿਨਾ ਵਿਸਾਖੀ ਮੇਲੇ ਦੀ ਸਮਾਪਤੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ ਗਿਆ। ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਦੀ ਅਗਵਾਈ ਵਿਚ ਸ਼ੁਰੂ ਕੀਤੇ ਮਹੱਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ। ਮਹੱਲੇ ਦੌਰਾਨ ਦਸਮੇਸ਼ ਗਤਕਾ ਅਕੈਡਮੀ ਦਮਦਮਾ ਸਾਹਿਬ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ। ਤਖ਼ਤ ਸਾਹਿਬ ਦੇ ਹਜ਼ੂਰੀ ਭਾਈ ਰਾਹੀ ਜਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰ ਰਿਹਾ ਸੀ। ਇਤਿਹਾਸਕ ਗੁਰਦੁਆਰਾ ਮਹੱਲਸਰ ਸਾਹਿਬ ਪੁੱਜਣ 'ਤੇ ਪੁਰਾਤਨ ਰੀਤਾਂ ਮੁਤਾਬਕ ਨਿਸ਼ਾਨਚੀ ਸਿੰਘਾਂ ਦੀ ਦੌੜ ਕਰਵਾਈ ਗਈ ਤੇ ਜੇਤੂਆਂ ਨੂੰ ਸਨਮਾਨਤ ਕੀਤਾ ਗਿਆ। ਸਿੰਘ ਸਾਹਿਬ ਨੇ ਮਹੱਲੇ ਦੀ ਮਹੱਤਤਾ ਦੱਸਦੇ ਹੋਏ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ।

ਇਸ ਮੌਕੇ ਜਥੇਦਾਰ ਗੁਰਤੇਜ ਸਿੰਘ ਢੱਡੇ ਤੇ ਬੀਬੀ ਜੋਗਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹਰਜੀਤ ਸਿੰਘ ਸਕੱਤਰ, ਗੁਲਜ਼ਾਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖ਼ਤ ਸਾਹਿਬ, ਭਾਈ ਕਰਨ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਬਾਬਾ ਬਲਦੇਵ ਸਿੰਘ ਜਲਾਲ, ਭੁਪਿੰਦਰ ਲਹਿਰੀ, ਭਾਈ ਹਰਜਿੰਦਰ ਸਿੰਘ, ਭਾਈ ਮੰਗਲ ਸਿੰਘ ਵੀ ਮੌਜੂਦ ਸਨ।
100 ਰੁਪਏ ਲਈ ਪਤੀ ਨੇ ਕੀਤਾ ਪਤਨੀ ਦਾ ਕਤਲ (ਵੀਡੀਓ)
NEXT STORY