ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਸ਼ਾਮਲ ਹੋਏ। ਸਿੰਘ ਸਾਹਿਬਾਨਾਂ ਦੀ ਬੈਠਕ ਦੌਰਾਨ ਲਏ ਗਏ ਫੈਸਲੇ ਜਿਸ ਵਿਚ ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ। ਇਸ ਵਿਚ ਕੁਤਾਹੀ ਪਾਏ ਜਾਣ ’ਤੇ ਜਾਂ ਬੇਅਦਬੀ ਹੋਣ ਦੀ ਸੂਰਤ ਵਿਚ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੁਖਬੀਰ ਬਾਦਲ ਤਲਬ, ਪੰਜ ਸਿੰਘ ਸਾਹਿਬਾਨਾਂ ਵਲੋਂ15 ਦਿਨਾਂ 'ਚ ਜਵਾਬ ਦੇਣ ਦੇ ਹੁਕਮ
ਇਸ ਤੋਂ ਇਲਾਵਾ ਸਿੰਘ ਸਾਹਿਬਾਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਜਲਵਾਯੂ ਵਿਚ ਵਿਸ਼ਵ ਪੱਧਰ 'ਤੇ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ, ਪੰਛੀਆਂ ਦੀਆਂ ਖ਼ਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਦੇਸ਼ ਕੀਤਾ ਜਾਂਦਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਪੌਦਾ ਜ਼ਰੂਰ ਲਗਾਵੇ, ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਡਿਪੂ ਹੋਲਡਰਾਂ ਲਈ ਚੰਗੀ ਖ਼ਬਰ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁੱਟਮਾਰ ਕਰਨ ਵਾਲੇ ਅੱਧਾ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
NEXT STORY