ਅੰਮ੍ਰਿਤਸਰ (ਅਨਜਾਣ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।
ਪੜ੍ਹੋ ਇਹ ਵੀ ਖ਼ਬਰ - ਪੱਟੀ ਗੈਂਗਵਾਰ : ਕੈਨੇਡਾ ਰਹਿੰਦੇ ਲੰਡਾ ਨੇ ਸੁਪਾਰੀ ਦੇ ਕੇ ਗੈਂਗਸਟਰਾਂ ਤੋਂ ਕਰਵਾਇਆ ਸੀ ਨੌਜਵਾਨਾਂ ਦਾ ਕਤਲ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਗਰੋਂ ਸਿੱਖ ਕੌਮ ਦੀ ਵਿਲੱਖਣ ਹੋਂਦ ਹਸਤੀ ਤੇ ਪਛਾਣ ਲਈ ਸੁਤੰਤਰ ਸਿੱਖ ਸੋਚ ਦੀ ਪ੍ਰਤੀਨਿਧਤਾ ਕਰਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ। ਗੁਰੂ ਸਾਹਿਬ ਨੇ ਜਬਰ ਜ਼ੁਲਮ ਵਿਰੁੱਧ ਚਾਰ ਜੰਗਾਂ ਲੜੀਆਂ ਅਤੇ ਹੱਕ ਸੱਚ ਲਈ ਲੜਨ ਦਾ ਮਨੁੱਖਤਾ ਅੰਦਰ ਜ਼ਜਬਾ ਭਰਿਆ। ਇਹ ਜਜ਼ਬਾ ਅੱਜ ਦੀ ਨੌਜੁਆਨੀ ਅੰਦਰ ਪ੍ਰਚੰਡ ਕਰਨ ਦੀ ਲੋੜ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖ ਕੌਮ ਨੂੰ ਲਾਸਾਨੀ ਦੇਣ ਹੈ ਅਤੇ ਅੱਜ ਦੀ ਕੌਮ ਨੂੰ ਆਪਣੇ ਇਤਿਹਾਸ ਤੋਂ ਸੇਧ ਲੈਂਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਲੱਗੇ ਨਵਜੋਤ ਸਿੱਧੂ ਦੀ 'ਗੁੰਮਸ਼ੁਦਗੀ' ਦੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50,000 ਰੁਪਏ ਦਾ ਇਨਾਮ
ਛੇਵੇਂ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਵੀ ਸਜਾਏ ਗਏ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਦੇ ਇਲਾਵਾ ਕਾਰਜਕਾਰਣੀ ਮੈਂਬਰਾਂ ਦੇ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰ, ਕਰਮਚਾਰੀ ਤੇ ਭਾਰੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਬਲੈਕ ਤੇ ਵ੍ਹਾਈਟ ਫੰਗਸ ਦੇ ਸਾਹਮਣੇ ਆਏ 2 ਹੋਰ ਨਵੇਂ ਮਾਮਲੇ, 1 ਮਰੀਜ਼ ਦੀ ਮੌਤ
ਆਪਣੀ ਹੀ ਪਾਰਟੀ ਖ਼ਿਲਾਫ਼ ਅਸ਼ਵਨੀ ਸੇਖੜੀ ਨੇ ਮੁੜ ਖੋਲ੍ਹਿਆ ਮੋਰਚਾ, ਦਿੱਤਾ ਵੱਡਾ ਬਿਆਨ
NEXT STORY