ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ ਦੀ ਬੈਠਕ ਬੁਲਾਈ ਹੈ। ਇਸ ਮੀਟਿੰਗ ਵਿਚ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮਗਰੋਂ ਸੁਖਬੀਰ ਬਾਦਲ ਦੀ ਸਜ਼ਾ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ
ਦੱਸ ਦਈਏ ਕਿ ਬੀਤੀ 30 ਅਗਸਤ ਨੂੰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਸੁਖਬੀਰ ਬਾਦਲ ਬਾਰੇ ਫ਼ੈਸਲਾ ਸੁਣਾਉਣਾ ਅਜੇ ਬਾਕੀ ਹੈ। ਇਸੇ ਕਾਰਨ ਸੁਖਬੀਰ ਬਾਦਲ ਸਿਆਸੀ ਸਰਗਰਮੀਆਂ ਵਿਚ ਹਿੱਸਾ ਨਹੀਂ ਲੈ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਪਾਰਟੀ ਦੇ ਵਫ਼ਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰ ਕੇ ਸੁਖਬੀਰ ਬਾਦਲ ਨੂੰ ਜ਼ਿਮਨੀ ਚੋਣਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਗਈ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਨਾ ਲੜਣ ਦਾ ਐਲਾਨ ਕਰ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ
NEXT STORY