ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਸਿੱਖ ਵਿਦਵਾਨਾਂ ਦੀ ਬੈਠਕ ਬੁਲਾਈ ਹੈ। ਇਸ ਮੀਟਿੰਗ ਵਿਚ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮਗਰੋਂ ਸੁਖਬੀਰ ਬਾਦਲ ਦੀ ਸਜ਼ਾ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।
ਅੱਜ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਮਗਰੋਂ ਇਹ ਮੀਟਿੰਗ ਸ਼ੁਰੂ ਹੋਵੇਗੀ। ਅੱਜ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀ.ਸੀ. ਜਸਪਾਲ ਸਿੰਘ, ਡਾ. ਇੰਦਰ ਜੀਤ ਸਿੰਘ ਗੋਗੋਆਣੀ, ਸਰਬਜੀਤ ਸਿੰਘ, ਅਮਰਜੀਤ ਸਿੰਘ, ਹਰਸਿਮਰਤ ਸਿੰਘ, ਜਸਪਾਲ ਸਿੰਘ ਸਿੱਧੂ ਸਮੇਤ ਹੋਰ ਕਈ ਸਿੱਖ ਵਿਦਵਾਨ, ਬੁੱਧੀਜੀਵੀ ਤੇ ਕੁਝ ਚੋਣਵੇਂ ਪੱਤਰਕਾਰ ਸ਼ਮਾਲ ਹੋ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਮੁਲਾਜ਼ਮਾਂ ਨੂੰ ਛੇਤੀ ਹੀ Good News ਦੇਵੇਗੀ ਪੰਜਾਬ ਸਰਕਾਰ
ਦੱਸ ਦਈਏ ਕਿ ਬੀਤੀ 30 ਅਗਸਤ ਨੂੰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਸੁਖਬੀਰ ਬਾਦਲ ਬਾਰੇ ਫ਼ੈਸਲਾ ਸੁਣਾਉਣਾ ਅਜੇ ਬਾਕੀ ਹੈ। ਇਸੇ ਕਾਰਨ ਸੁਖਬੀਰ ਬਾਦਲ ਸਿਆਸੀ ਸਰਗਰਮੀਆਂ ਵਿਚ ਹਿੱਸਾ ਨਹੀਂ ਲੈ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਪਾਰਟੀ ਦੇ ਵਫ਼ਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰ ਕੇ ਸੁਖਬੀਰ ਬਾਦਲ ਨੂੰ ਜ਼ਿਮਨੀ ਚੋਣਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਗਈ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਨਾ ਲੜਣ ਦਾ ਐਲਾਨ ਕਰ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੀਕ ਸੀਜ਼ਨ 'ਤੇ ਇਹ ਬੀਮਾਰੀ! ਪੁਲਸ ਕਰ ਰਹੀ ਮਰੀਜ਼ਾਂ ਦੀ ਮਦਦ
NEXT STORY